Menu

ਸਵਾਈਨ ਫਲੂ ਤੋਂ ਘਬਰਾਉਣਾ ਨਹੀਂ, ਬਲਕਿ ਸਾਵਧਾਨੀਆਂ ਦਾ ਪਾਲਣ ਕਰੋ

12, ਦਸੰਬਰ – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਅਰੋੜਾ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਵਾਇਨ ਫਲੂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ‘ਤੇ ਵਿਚਾਰ ਵਟਾਂਦਰਾਂ ਕਰਨ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸੰਬੰਧੀ ਸਕੂਲਾਂ ਵਿਚ ਬੱਚਿਆਂ  ਨੂੰ ਸਵੇਰ ਦੀ ਸਭਾ ਵਿਚ ਜਾਗਰੂਕ ਕੀਤਾ ਜਾਵੇ ਅਤੇ ਇਕ ਹਫ਼ਤੇ ਤੋਂ ਜ਼ਿਆਦਾ ਬੱਚਾ ਕਲਾਸ ਵਿਚ ਗੈਰ ਹਾਜ਼ਰ ਰਹਿੰਦਾ ਹੈ ਇਸ ਦੀ ਸੂਚਨਾ ਸਿਹਤ ਵਿਭਾਗ ਦੀ ਟੀਮ ਨੂੰ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਘਬਰਾਉਣ ਦੀ ਜਰੂਰਤ ਨਹੀਂ ਜੇਕਰ ਕਿਸੇ ਵੀ ਵਿਅਕਤੀ ਨੂੰ ਸਾਹ ਚੜਦਾ ਹੈ,ਖਾਂਸੀ , ਗਲੇ ਚ ਖਰਾਸ, ਤੇਜ਼ ਬੁਖਾਰ, ਸਿਰ ਦਰਦ, ਸਰੀਰ ‘ਚ ਦਰਦ, ਠੰਡ ਲੱਗਣਾ ਅਤੇ ਸਰੀਰ ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੇ ਜਿੱਤ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਆਈ ਐਮ ਏ ਫਾਜ਼ਿਲਕਾ ਅਤੇ ਅਬੋਹਰ ਨੂੰ ਕਿਹਾ ਕਿ ਜ਼ਰੂਰਤ ਪੈਣ ਤੇ ਉਨ੍ਹਾਂ ਵਲੋ ਇਕ ਵੈਂਟੀਲੇਟਰ ਵੀ ਲਿਆ ਜਾ ਸਕਦਾ ਹੈ।

ਡਾ: ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਆਮ ਲੋਕ ਆਪਣੀ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖ ਸਕਣ। ਜੇਕਰ ਕਿਸੇ ਵੀ ਵਿਆਕਤੀ ‘ਚ ਸਾਹ ਦਾ ਚੜਨਾ, ਖਾਂਸੀ, ਗਲੇ ‘ਚ ਖਰਾਸ, ਤੇਜ ਬੁਖਾਰ, ਸਿਰ ਦਰਦ, ਸਰੀਰ ‘ਚ ਦਰਦ, ਠੰਡ ਲੱਗਣਾ ਅਤੇ ਸਰੀਰ ‘ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਸ ਬਾਰੇ ਦਵਾਇਆ, ਸੈਂਪਲ ਲਈ ਜ਼ਰੂਰੀ ਸਮਾਨ, ਆਈ.ਸੀ.ਉ, ਵੇਂਟਿਲੇਟੈਰ ਦੇ ਪ੍ਰਬੰਧ ਪੂਰੇ ਹਨ।

                ਇਸ ਮੌਕੇ ਡਾਕਟਰ ਸੁਨੀਤਾ ਕੰਬੋਜ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਅਬੋਹਰ ਫਾਜ਼ਿਲਕਾ, ਸੀ.ਐੱਚ.ਸੀ ਡੱਬਵਾਲਾ ਕਲਾਂ , ਸੀਤੋ ਗੁੰਨੋ , ਖੁਈਖੇੜਾ  ਵਿੱਚ ਫਲੂ ਕਾਰਨਰ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਲੱਛਣਾਂ ਦੀ ਗੰਭੀਰਤਾ ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਗਏ ਹਨ।  ਇਸ ਮੌਕੇ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਨੀਰਜਾ ਗੁਪਤਾ , ਡਾ. ਐਡੀਸਨ ਐਰਿਕ, ਡਾ. ਪੰਕਜ ਚੌਹਾਨ ਡਾ. ਗੁਰਮੇਜ ਸਿੰਘ , ਡਾ.ਆਮਨਾ ਕੰਬੋਜ ਆਈ.ਐਮ.ਏ ਅਬੋਹਰ ਤੋਂ ਡਾ. ਮਹੇਸ਼ ਕੁਮਾਰ , ਡੀ.ਪੀ.ਐਮ ਰਾਜੇਸ਼ ਕੁਮਾਰ, ਮਾਸ ਮੀਡੀਆ ਅਫ਼ਸਰ ਦਿਵੇਸ਼ ਕੁਮਾਰ,  ਅਤਿੰਦਰ ਪਾਲ ਸਿੰਘ ਜ਼ਿਲ੍ਹਾ ਆਯੁਰਵੈਦਿਕ ਡਾਕਟਰ  ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans