Menu

19 ਦਸੰਬਰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਯੂਥ ਮਿਲਣੀ ਸੰਬੰਧੀ ਪਿੰਡ-ਪਿੰਡ ਵਰਕਰਾਂ ਨਾਲ ਕੀਤੀਆਂ ਮੀਟਿੰਗਾਂ

ਬਠਿੰਡਾ, 12 ਦਸੰਬਰ (ਵੀਰਪਾਲ ਕੌਰ)- ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਵਿਧਾਨ ਸਭਾ ਹਲਕਾ ਮੌੜ ਵਿਖੇ 19 ਦਸੰਬਰ ਨੂੰ ਹੋਣ ਵਾਲੀ ਹਲਕਾ ਪੱਧਰੀ ਯੂਥ ਮਿਲਣੀ ਦੇ ਸੰਬੰਧ ਵਿੱਚ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਇਕਾਈ ਪੱਧਰੀ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਬੁਰਜ ਮਾਨਸ਼ਾਹੀਆ, ਚੋਟੀਆਂ, ਬੁੱਗਰ, ਕਰਾੜਵਾਲਾ, ਗਿੱਲਕਲਾਂ, ਜੇਠੂਕੇ, ਘੜੈਲਾ, ਘੜੈਲੀ, ਰਾਮਨਿਵਾਸ ਅਤੇ ਦੋਲਤਪੁਰਾ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ। ਇਸ ਮੌਕੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵੱਲੋਂ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀਕਲਾ ਲਈ ਹਰ ਤਰ੍ਹਾਂ ਦਾ ਵਿਸ਼ਵਾਸ ਦਵਾਇਆ ਗਿਆ। ਇਸ ਮੌਕੇ ਮਲੂਕਾ ਨੇ ਪਾਰਟੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕੇ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ‘ਤੇ ਫੇਲ ਸਾਬਿਤ ਹੋਈ ਹੈ ਅਤੇ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਬਿਗੜਦੀ ਜਾ ਰਹੀ ਹੈ। ਲੋਕਾਂ ਨੂੰ ਫਿਰੋਤੀ ਲਈ ਆ ਰਹੀਆ ਧਮਕੀਆਂ ਕਾਰਨ ਸੂਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਅਕਾਲੀ ਦਲ ਵੱਲੋਂ ਕਰਵਾਏ ਗਏ ਕੰਮਾਂ ਨੂੰ ਯਾਦ ਕਰ ਰਹੇ ਹਨ। ਇਸ ਲਈ ਪਾਰਟੀ ਦੀ ਵਿਚਾਰ ਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਯੂਥ ਪ੍ਰਧਾਨ ਵੱਲੋਂ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੌਜਵਾਨ ਵਰਗ ਨੂੰ 19 ਤਾਰੀਕ ਨੂੰ ਹੋਣ ਵਾਲੀ ਯੂਥ ਰੈਲੀ ‘ਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਯੂਥ ਆਗੂਆਂ ਦੀ ਜ਼ਿੰਮੇਵਾਰੀ ਲਗਾਈ। ਉਨ੍ਹਾਂ ਕਿਹਾ ਕੇ ਪਾਰਟੀ ਨੇ ਸਰਬਜੀਤ ਸਿੰਘ ਝਿੰਜਰ ਨੂੰ ਕੌਮੀ ਪ੍ਰਧਾਨ ਬਣਾ ਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਵਧਨ ਦੇ ਮੌਕੇ ਪੈਦਾ ਕੀਤੇ ਹਨ। ਮਲੂਕਾ ਨੇ ਦਾਵਾ ਕੀਤਾ ਕੇ ਮੌੜ ਹਲਕੇ ‘ਚ ਅਕਾਲੀ ਦਲ ਦੇ ਵਰਕਰਾਂ ਦੇ ਉਤਸ਼ਾਹ ਨੂੰ ਵੇਖ ਕੇ ਲੱਗਦਾ ਹੈ ਕੇ 19 ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans