Menu

5994 ਅਧਿਆਪਕਾਂ ਦੀ ਭਰਤੀ ਸੰਬੰਧੀ ਕੇਸ ਦੀ ਅਗਲੀ ਸੁਣਵਾਈ 30 ਜਨਵਰੀ ਨੂੰ

13, ਦਸੰਬਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸੰਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਦੌਰਾਨ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ 2024 ਤੈਅ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਮੌਕੇ ਕੇਸ ਦੀ ਸੁਣਵਾਈ ਕੀਤੀ ਜਾ ਸਕਦੀ ਹੈ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸੰਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਅਮਰਜੋਤ ਭੱਟੀ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ।  ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਪੰਜਾਬ ਸਰਕਾਰ ਦੇ ਪੱਖ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੇ ਨਾਲ ਮਿਲਦੇ-ਜੁਲਦੇ ਮਾਮਲਿਆਂ ਵਿੱਚ ਵੱਖ-ਵੱਖ ਕੋਰਟਾਂ ਵੱਲੋਂ ਅਤੀਤ ਵਿੱਚ ਹੱਕ ਵਿਚ ਫੈਸਲੇ ਸੁਣਾਏ ਜਾ ਚੁੱਕੇ ਹਨ। ਇਸ ਲਈ ਇਸ ਮਾਮਲੇ ਦਾ ਵੀ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ।
  ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੇ ਰੈਗੂਲਰ ਬੈਂਚ ਦੇ ਨਾ ਬੈਠਣ ਕਾਰਨ ਇਸ ਕੇਸ ਦੀ ਅਗਲੀ ਸੁਣਵਾਈ 30 ਜਨਵਰੀ 2024 ਤੈਅ ਕਰਦਿਆਂ  ਕੋਰਟ ਵੱਲੋਂ ਕਿਹਾ ਗਿਆ ਕਿ  ਮਿਤੀ 30 ਜਨਵਰੀ, 2024 ਤੱਕ ਜੇਕਰ ਸੁਪਰੀਮ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਉਹ 5994 ਮਾਮਲੇ ਸਬੰਧੀ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਸਬੰਧੀ ਫੈਸਲਾ ਲੈ ਲੈਣਗੇ।
 ਪੰਜਾਬ ਸਰਕਾਰ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਮਾਮਲੇ ਸੰਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਵਿਭਾਗੀ ਅਧਿਕਾਰੀਆਂ ਐਡਵੋਕੇਟ ਬਰਾਂਚ ਨਾਲ ਨਿੱਜੀ ਦਿਲਚਸਪੀ ਲੈ ਕੇ ਜ਼ਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans