Menu

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪੰਚਾਇਤਾਂ ਨੂੰ ਜਾਰੀ ਕੀਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ

13, ਦਸੰਬਰ : ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸੰਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ਹੀਦਗੜ੍ਹ, ਸੈਂਪਲਾ, ਮੁਹੰਮਦੀਪੁਰ, ਧਤੌਂਦਾ ਅਤੇ ਧਨੌਲਾ, ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ, ਜ਼ਿਲ੍ਹਾ ਰੋਪੜ ਦੇ ਪਿੰਡ ਝੱਲੀਆਂ ਕਲਾਂ, ਰਾਮਪੁਰ ਅਤੇ ਗੋਪਾਲਪੁਰ, ਜ਼ਿਲ੍ਹਾ ਸੰਗਰੂਰ ਦੇ ਪਿੰਡ ਖਾਈ, ਜ਼ਿਲ੍ਹਾ ਪਟਿਆਲਾ ਦੇ ਪਿੰਡ ਹਰਚੰਦਪੁਰਾ, ਗੱਜੂਮਾਜਰਾ, ਸਨੌਲੀਆਂ ਅਤੇ ਸੁੱਖੇਵਾਲ, ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਿੜੀਆਂ, ਚੰਬਲ, ਡਲੀਰੀ, ਮਾੜੀ ਸਮਰਾਂ ਅਤੇ ਜਵੰਦਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਮਹਿਰੋਲੀ ਅਤੇ ਢਕੋਰਾਂ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੰਨ ਘੋਗਾ ਤੇ ਮੁਮੰਦ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਨੀਚੀ, ਖਾਨਪੁਰ ਮੰਡ, ਜੁਲਫ਼ਗੜ੍ਹ, ਕੀੜੀ, ਨਵਾਂ ਸਲੇਮਪੁਰਾ ਅਤੇ ਪਿੰਡ ਭਾਡੇਵਾਲ ਨੂੰ ਛੇਤੀ ਜਾਰੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਹੁਤੇ ਪਿੰਡ ਅਜਿਹੇ ਹਨ, ਜਿੱਥੇ ਵੱਖ-ਵੱਖ ਧਰਮਾਂ-ਆਬਾਦੀਆਂ ਲਈ ਵੱਖੋ-ਵਖਰੇ ਸ਼ਮਸ਼ਾਨਘਾਟ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਸ਼ਮਸ਼ਾਨਘਾਟ ਮੁਕੰਮਲ ਰੂਪ ਵਿੱਚ ਵਿਕਸਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਅਨੁਸਾਰ ਇੱਕ ਤੋਂ ਵੱਧ ਸ਼ਮਸ਼ਾਨਘਾਟ ਵਾਲੇ ਪਿੰਡਾਂ ਵਿੱਚੋਂ ਜੇ ਕਿਸੇ ਪਿੰਡ ਦੀ ਪੰਚਾਇਤ ਇੱਕ ਸ਼ਮਸ਼ਾਨਘਾਟ ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਸਰਕਾਰ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ। ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans