Menu

ਬੀ.ਐਸ.ਐਫ ਦੀ ਮਦਦ ਨਾਲ ਪੁਲਿਸ ਨੇ 3 ਕਿਲੋ 182 ਗ੍ਰਾਮ ਹੈਰੋਇਨ ਕੀਤੀ ਬਰਾਮਦ

13, ਦਸੰਬਰ –  ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਦੀਆਂ ਹਦਾਇਤਾਂ ਮੁਤਾਬਿਕ ਮਨਜੀਤ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫ਼ਾਜ਼ਿਲਕਾ ਅਤੇ ਉਪ ਕਪਤਾਨ ਪੁਲਿਸ ਸ.ਡ. ਜਲਾਲਾਬਾਦ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਅੰਗਰੇਜ ਕੁਮਾਰ ਮੁੱਖ ਅਫ਼ਸਰ ਥਾਣਾ ਸਦਰ ਜਲਾਲਾਬਾਦ ਸਮੇਤ ਸਟਾਫ਼ ਥਾਣਾ ਸਦਰ ਜਲਾਲਾਬਾਦ ਦੀ ਟੀਮ ਗਸ਼ਤ ਵਾ. ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਾਕਿਸਤਾਨ ਬਾਰਡਰ ਨਾਲ ਲੱਗਦੇ ਪਿੰਡਾਂ ਜਿਵੇਂ ਕਿ ਧਰਮੂ ਵਾਲਾ, ਹਜਾਰਾ ਰਾਮ ਸਿੰਘ ਵਾਲਾ, ਢੰਡੀ ਕਦੀਮ, ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ ਆਦਿ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਬੱਸ ਅੱਡਾ ਢੰਡੀ ਕਦੀਮ ਕੋਲ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਢਾਣੀ ਨੱਥਾ ਸਿੰਘ ਤੋਂ ਬਾਰਡਰ ਏਰੀਆ ਨੂੰ ਜਾਂਦੀ ਲਿੰਕ ਰੋਡ ‘ਤੇ ਪਿੰਡ ਤੋਂ ਅੱਧਾ ਕਿਲੋਮੀਟਰ ਦੂਰ ਗੰਨੇ ਦੇ ਖੇਤ ਹਨ। ਇਸ ਗੰਨੇ ਦੇ ਖੇਤਾਂ ਤੋਂ ਪੱਛਮ ਵਾਲੀ ਸਾਈਡ ਕਣਕ ਦੇ ਖੇਤਾਂ ਵਿੱਚ ਬੀਤੀ ਰਾਤ ਕਿਸੇ ਨਾ ਮਾਲੂਮ ਵਿਅਕਤੀ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਗਈ ਹੈ, ਮੌਕੇ ‘ਤੇ ਪੁੱਜ ਕੇ ਚੈਕਿੰਗ ਕੀਤੀ ਜਾਵੇ ਤਾਂ ਹੈਰੋਇਨ ਬਰਾਮਦ ਹੋ ਸਕਦੀ ਹੈ।

          ਜੋ ਇਤਲਾਹ ਠੋਸ ਅਤੇ ਮੋਹਤਬਰ ਹੋਣ ਕਰਕੇ ਰੁੱਕਾ ਥਾਣੇ ਭੇਜ ਕੇ ਮੁਕੱਦਮਾ ਨੰਬਰ 158 ਮਿਤੀ 11.12.2023 ਅ/ਧ 21,23/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਵਿਖੇ ਬਰਖਿਲਾਫ ਨਾ-ਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਪਾਰਟੀ ਵੱਲੋਂ ਬੀ.ਐਸ.ਐਫ ਦੀ ਮਦਦ ਨਾਲ ਸਾਂਝੇ ਅਪ੍ਰੇਸ਼ਨ ਤਹਿਤ ਮੁਖਬਰ ਦੀ ਦੱਸੀ ਥਾਂ ਤੇ ਰੇਡ ਕਰਕੇ ਕਣਕ ਦੇ ਖੇਤਾਂ ਵਿੱਚੋਂ 03 ਕਿਲੋ 182 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ ਅਤੇ ਇਸ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਸਮੱਗਲਰਾਂ ਬਾਰੇ ਖੂਫੀਆ ਸੋਰਸ ਲਗਾ ਕੇ ਤਲਾਸ਼ ਕੀਤੀ ਜਾ ਰਹੀ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans