Menu

ਰਾਮ ਰਹੀਮ ਨੂੰ ਕਿਉਂ ਦਿੱਤੀ ਜਾ ਰਹੀ ਹੈ ਵਾਰ ਵਾਰ ਪੈਰੋਲ, ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਸਵਾਲ

14 ਦਸੰਬਰ 2023-ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਲਗਾਤਾਰ ਪੈਰੋਲ ਅਤੇ ਫਰਲੋ ਨੂੰ ਲੈ ਕੇ ਹਰਿਆਣਾ ਸਰਕਾਰ ਤੋਂ ਸਵਾਲ ਪੁੱਛੇ ਹਨ। ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਰਾਮ ਰਹੀਮ ਵਰਗੇ ਹੋਰ ਕੈਦੀਆਂ ਨੂੰ ਵੀ ਪੈਰੋਲ ਮਿਲ ਰਹੀ ਹੈ ?

ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਅਗਲੀ ਸੁਣਵਾਈ ‘ਚ ਦੱਸਣ ਕਿ ਇਸ ਤਰ੍ਹਾਂ ਦੇ ਦਰਜੇ ਦੇ ਕਿੰਨੇ ਅਪਰਾਧੀਆਂ ਨੇ ਉਨ੍ਹਾਂ ਤੋਂ ਪੈਰੋਲ ਦੀਆਂ ਅਰਜ਼ੀਆਂ ਪ੍ਰਾਪਤ ਕੀਤੀਆਂ ਅਤੇ ਕਿੰਨੇ ਮਾਮਲਿਆਂ ‘ਚ ਪੈਰੋਲ ਦਿੱਤੀ ਗਈ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ‘ਤੇ ਵਾਰ-ਵਾਰ ਸਵਾਲ ਉਠਾਏ ਗਏ ਹਨ।

ਰਾਮ ਰਹੀਮ 21 ਦਿਨਾਂ ਦੀ ਫਰਲੋ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਰੋਹਕਤ ਦੀ ਸੁਨਾਰੀਆ ਜੇਲ੍ਹ ਵਾਪਸ ਪਰਤ ਗਏ ਹਨ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਇੱਥੇ ਲਿਆਂਦਾ ਗਿਆ। ਡੇਰਾ ਮੁਖੀ ਨੂੰ 21 ਦਿਨਾਂ ਦੀ ਫਰਲੋ ਮਿਲੀ ਸੀ। ਫਰਲੋ ਦੇ ਸਮੇਂ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਬਰਨਾਵਾ ਆਸ਼ਰਮ ਵਿੱਚ ਰਹੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 20 ਜੁਲਾਈ ਨੂੰ 30 ਦਿਨਾਂ ਦੀ ਪੈਰੋਲ ਅਤੇ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।

ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਜਲੰਧਰ, 9 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ…

ਰਾਜਸਥਾਨ – ਚੁਰੂ ‘ਚ ਫਾਈਟਰ…

ਚੁਰੂ: 9 ਜੁਲਾਈ- ਚੁਰੂ ਜ਼ਿਲ੍ਹੇ ਦੇ ਰਤਨਗੜ੍ਹ…

ਵਡੋਦਰਾ ‘ਚ ਨਦੀ ‘ਤੇ ਬਣਿਆ…

ਗੁਜਰਾਤ, 9 ਜੁਲਾਈ- ਵਡੋਦਰਾ ਵਿਚ ਮਹੀਸਾਗਰ ਨਦੀ…

ਦਿੱਲੀ ਜਾ ਰਹੀ Flight ‘ਚ…

ਪਟਨਾ, 9 ਜੁਲਾਈ- ਪਟਨਾ ਤੋਂ ਦਿੱਲੀ ਜਾ…

Listen Live

Subscription Radio Punjab Today

Subscription For Radio Punjab Today

ਸੀ.ਬੀ.ਆਈ. ਨੇ 25 ਸਾਲਾਂ ਤੋਂ ਭਗੌੜਾ ਆਰਥਿਕ…

ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ…

ਪਿਛਲੇ ਸਾਲ ਅਮਰੀਕਾ ‘ਚ ਵਿਵਾਦਤ…

ਦਿੱਲੀ, 9 ਜੁਲਾਈ : ਦਿੱਲੀ ਪੁਲਿਸ ਨੇ…

ਰਾਜਨਾਥ ਸਿੰਘ ਨੇ ਐਸ.ਸੀ.ਓ. ਵਿਖੇ…

ਬੀਜਿੰਗ, 26 ਜੂਨ-  ਰੱਖਿਆ ਮੰਤਰੀ ਰਾਜਨਾਥ ਸਿੰਘ…

ਮੰਦਭਾਗੀ ਖਬਰ, 8 ਮਹੀਨੇ ਪਹਿਲਾਂ…

ਅਮਰੀਕਾ , 26 ਜੂਨ :   ਅਮਰੀਕਾ ਤੋਂ…

Our Facebook

Social Counter

  • 49297 posts
  • 0 comments
  • 0 fans