Menu

ਮਾਲੇਰਕੋਟਲਾ ਵਿਖੇ ਚਾਰ ਰੋਜ਼ਾ ਸੂਫ਼ੀ ਫੈਸਟੀਵਲ ਸਫਲਤਾਪੂਰਵਕ ਸੰਪੰਨ

– ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਅਨਮੋਲ ਗਗਨ ਮਾਨ
18, ਦਸੰਬਰ – ਮਾਲੇਰਕੋਟਲਾ ਦੇ ਸਰਕਾਰੀ ਕਾਲਜ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੂਫ਼ੀ ਸੰਗੀਤ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਇਆ ਗਿਆ ਚਾਰ ਰੋਜ਼ਾ ਸੂਫ਼ੀ ਫੈਸਟੀਵਲ ਬੇਹੱਦ ਸਫਲਤਾਪੂਰਵਕ ਨੇਪਰੇ ਚੜ੍ਹ ਗਿਆ। ਆਖ਼ਰੀ ਦਿਨ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਚੁੱਕਿਆ ਹੋਇਆ ਹੈ। ਇਸ ਪੰਜਾਬ ਵਿਚ ਸੂਫ਼ੀ ਸੰਗੀਤ, ਸਾਡਾ ਵਿਰਸਾ, ਵਿਰਾਸਤ, ਸੱਭਿਆਚਾਰ, ਪੁਰਾਤਨ ਖੇਡਾਂ ਅਤੇ ਭਾਈਚਾਰਕ ਸਾਂਝ ਵਰਗੇ ਹਰੇਕ ਰੰਗ ਹੋਣਗੇ। ਇਸ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਪੰਜਾਬ ਸਰਕਾਰ ਨੂੰ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ ਹੈ।
ਮਾਲੇਰਕੋਟਲਾ ਦੀ ਧਰਤੀ ਨੂੰ ਗੁਰੂ ਨਾਨਕ ਦੇਵ ਜੀ ਦੇ ਭਾਈਚਾਰਕ ਸਾਂਝ ਅਤੇ ਬਰਕਤਾਂ ਵਾਲੀ ਧਰਤੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖ ਕੌਮ ਨਵਾਬ ਸ਼ੇਰ ਮੁਹੰਮਦ ਜੀ ਦੀ ਹਮੇਸ਼ਾਂ ਹੀ ਰਿਣੀ ਹੈ ਜਿੰਨਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਰੋਕਣ ਲਈ ਹਾਅ ਦਾ ਨਾਅਰਾ ਬੁਲੰਦ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦਾ ਇਤਿਹਾਸ ਸੂਫ਼ੀਵਾਦ ਨਾਲ ਜੁੜਦਾ ਹੈ। ਇਸੇ ਕਰਕੇ ਇਹ ਫੈਸਟੀਵਲ ਇਸ ਸ਼ਹਿਰ ਨੂੰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਲੋਕਲ ਘਰਾਣੇ ਦੀਆਂ ਗਾਇਨ ਸ਼ੈਲੀਆਂ, ਕੱਵਾਲੀਆਂ, ਸੂਫੀਆਨਾ ਕਲਾਮ, ਮੁਸ਼ਾਇਰੇ, ਜਸ਼ਨ ਸੂਫੀਆਨਾ ਸਥਾਨਕ ਲੋਕ ਚੰਗੀ ਤਰ੍ਹਾਂ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੈਰ ਸਪਾਟੇ ਤੇ ਸੱਭਿਆਚਾਰ ਨੂੰ ਹੋਰ ਵਧੇਰੇ ਵਧਾਵਾ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ 2023 ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਲਾਂਚ ਕੀਤੀ ਗਈ ਉੱਥੇ ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਕਰਵਾਏ ਜਾ ਰਹੇ ਸੂਫ਼ੀ ਫੈਸਟੀਵਲ ਦੀ ਤਰ੍ਹਾਂ ਹੀ ਜਨਵਰੀ ਮਹੀਨੇ ਵਿੱਚ ਮੁਕਤਸਰ ਸਾਹਿਬ ਵਿਖੇ ਮਾਘੀ, ਫ਼ਿਰੋਜ਼ਪੁਰ ਵਿਖੇ ਬਸੰਤ ਉਤਸਵ ਅਤੇ ਰੰਗਲਾ ਪੰਜਾਬ ਮੇਲਾ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਪੂਰਥਲਾ ਹੈਰੀਟੇਜ ਫੈਸਟੀਵਲ, ਬਠਿੰਡਾ ਵਿਚ ਵਿਸਾਖੀ ਮੇਲਾ, ਪਟਿਆਲਾ ਹੈਰੀਟੇਜ ਫੈਸਟੀਵਲ, ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਅਤੇ ਲੁਧਿਆਣਾ ਵਿਚ ਕਿਲ੍ਹਾ ਰਾਏਪੁਰ ਵਿਖੇ ਪੇਂਡੂ ਖੇਡਾਂ ਵੀ ਕਰਵਾਈਆਂ ਜਾ ਰਹੀਆਂ ਹਨ, ਜਿੱਥੇ ਪੰਜਾਬੀ ਸਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਡਾਕਟਰ ਜਮੀਲ ਓਰ ਰਹਿਮਾਨ ਨੇ ਕੈਬਨਿਟ ਮੰਤਰੀ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਇਸ ਫੈਸਟੀਵਲ ਦੀ ਮੇਜ਼ਬਾਨੀ ਰਿਆਸਤੀ ਸ਼ਹਿਰ ਮਾਲੇਰਕੋਟਲਾ ਨੂੰ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਵਾਸੀਆਂ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੀ ਧਰਤੀ ਹਰੇਕ ਵਰਗ ਦੇ ਲੋਕਾਂ ਵਿੱਚ ਆਪਸੀ ਪਿਆਰ, ਏਕਤਾ ਅਤੇ ਸਦਭਾਵਨਾ ਦੀ ਮੁੱਦਈ ਹੈ।
ਇਸ ਤੋਂ ਪਹਿਲਾਂ “ਜਸ਼ਨ-ਏ-ਸੂਫੀਆਨਾ ਕਲਾਮ ” ਦੌਰਾਨ ਮਾਸਟਰ ਸਲੀਮ, ਸਰਦਾਰ ਅਲੀ, ਪਰਵੇਜ਼ ਝਿੰਜਰ, ਆਬਿਦ ਅਲੀ, ਅਰਹਮ ਇਕਬਾਲ ਅਤੇ ਮੁਹੰਮਦ ਅਨੀਸ਼ ਨੇ ਆਪਣੇ ਹੁਨਰ ਨਾਲ ਲੋਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾਕਟਰ ਪੱਲਵੀ,  ਸੰਯਮ ਅਗਰਵਾਲ ਅਤੇ  ਸ਼ੇਨਾ ਅਗਰਵਾਲ (ਦੋਵੇਂ ਆਈ.ਏ.ਐਸ), ਹਰਕਮਲਪ੍ਰੀਤ ਸਿੰਘ ਖੱਖ ਜ਼ਿਲ੍ਹਾ ਪੁਲਿਸ ਮੁਖੀ, ਰਾਕੇਸ਼ ਪੋਪਲੀ ਸਹਾਇਕ ਡਾਇਰੈਕਟਰ ਸੈਰ ਸਪਾਟਾ ਵਿਭਾਗ, ਸਾਕਿਬ ਅਲੀ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਲਤੀਫ਼ ਅਹਿਮਦ ਥਿੰਦ ਸੀ.ਈ.ਓ ਪੰਜਾਬ ਵਕਫ਼ ਬੋਰਡ, ਪਰਮਿੰਦਰ ਕੌਰ ਮੰਡੇਰ ਆਦਿ ਹਾਜ਼ਰ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40430 posts
  • 0 comments
  • 0 fans