Menu

ਕ੍ਰਿਕੇਟ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਵਿਚ ਪਹੁੰਚੇ ਸਪੀਕਰ ਸੰਧਵਾਂ

ਫ਼ਰੀਦਕੋਟ, 18 ਦਸੰਬਰ (ਜਗਦੀਪ ਸਿੰਘ ਗਿੱਲ) : ਇਲਾਕੇ ਦੇ ਪਿੰਡ ਸਿਖਾਂਵਾਲਾ ਵਿਖੇ  ਕਰਵਾਏ ਜਾ ਰਹੇ ਕ੍ਰਿਕੇਟ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸੰਧਵਾਂ ਨੇ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਉੱਥੇ ਨਾਲ ਹੀ ਮੈਚ ਕਰਵਾਉਣ ਵਾਲਿਆਂ ਨੂੰ ਵੀ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਤੰਦਰੁਸਤੀ ਦਾ ਨਿੱਘ ਮਾਣਦੇ ਨੇ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੈਚ ਕਰਵਾਉਣ ਵਾਲੇ ਪਿੰਡ ਦੇ ਕਲੱਬ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਨਾਦਾਯਕ ਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਖਾਸ ਤੌਰ ਤੇ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਖੇਡਾਂ ਨੂੰ ਪ੍ਰਫੂਲਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਤੇਜ ਸਿੰਘ ਖੋਸਾ, ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਯੋਜਨਾ ਕਮੇਟੀ ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਸਿੰਘ ਪੱਕਾ, ਮਾਰਕਿਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ, ਪਿੰਡ ਵਾਸੀ ਅਤੇ ਕ੍ਰਿਕੇਟ ਪ੍ਰੇਮੀ ਆਦਿ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans