Menu

ਮਾਲੇਰਕੋਟਲਾ ਵਾਸੀਆਂ ਨੂੰ ਹੁਣ ਘਰ ਬੈਠੇ ਮਿਲਣਗੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

24, ਦਸੰਬਰ  : ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂੰਹਾਂ ‘ਤੇ 43  ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ 10 ਦਸੰਬਰ ਨੂੰ ਲੁਧਿਆਣਾ ਤੋਂ ਕੀਤੀ ਗਈ ਹੈ। ਇਸ ਸਕੀਮ ਤਹਿਤ ਮਿਤੀ 23 ਦਸੰਬਰ ਤੱਕ ਕਰੀਬ 271 ਲੋਕਾਂ ਨੇ ਟੋਲ ਫ੍ਰੀ ਨੰਬਰ 1076 ‘ਤੇ ਕਾਲ ਕਰਕੇ ਸੇਵਾਵਾਂ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ। ਉਨ੍ਹਾਂ ਹੋਰ ਦੱਸਿਆ ਕਿ ਮਾਲੇਰਕੋਟਲਾ ਸਬ ਡਵੀਜ਼ਨ ਵਿੱਚ 193 ਲੋਕਾਂ ਨੇ , ਅਮਰਗੜ੍ਹ ਸਬ ਡਵੀਜ਼ਨ ਵਿੱਚ 33 ਅਤੇ ਅਹਿਮਦਗੜ੍ਹ ਸਬ ਡਵੀਜ਼ਨ ਵਿੱਚ 45 ਲੋਕਾਂ ਨੇ  ਟੋਲ ਫ੍ਰੀ ਨੰਬਰ ਤੇ 284 ਸੇਵਾਵਾਂ ਲਈ ਅਪੁਆਇੰਟਮੈਂਟਸ ਬੁੱਕ ਕਰਵਾਉਣ ਟੋਲ ਫ੍ਰੀ ਨੰਬਰ ਤੇ ਸੰਪਰਕ ਕੀਤਾ ਹੈ  ।

         ਉਨ੍ਹਾਂ ਦੱਸਿਆ ਕਿ ’ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ ਦਰ ’ ਤੇ ਜਾ ਕੇ ਸੇਵਾਵਾਂ ਪ੍ਰਦਾਨ ਕਰਨ (ਡੋਰ ਸਟੈੱਪ ਡਲਿਵਰੀ) ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂੰਹਾਂ ’ਤੇ ਸਾਰੀਆਂ 43 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰੇਗੀ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪ ਲਾਈਨ ਨੰਬਰ 1076 ’ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

                   ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਜ਼ਿਲ੍ਹਾ ਆਈ. ਟੀ ਮੈਨੇਜਰ ਸੁਰਿੰਦਰ  ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਦੀਆਂ ਤਿੰਨ ਤਹਿਸੀਲਾਂ ਲਈ ਪੰਜ ਸੇਵਾ ਸਹਾਇਕ ਤਾਇਨਾਤ ਕੀਤੇ ਗਏ ਹਨ ਅਤੇ ਅੱਗੋਂ ਲੋੜ ਅਨੁਸਾਰ ਇਨ੍ਹਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਵੇਲੇ ਇਕ ਸਿਟੀਜ਼ਨ ਵੱਧ ਤੋਂ ਵੱਧ ਚਾਰ ਸੇਵਾਵਾਂ ਹਾਸਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੋਈ ਨਾਗਰਿਕ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫ਼ੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫ਼ਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਘਰ ਬੈਠੇ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 1076 ‘ਤੇ ਕਾਲ ਕਰਕੇ ਸੇਵਾਵਾਂ ਪ੍ਰਾਪਤ ਕਰਨ ਲਈ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans