Menu

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

25, ਦਸੰਬਰ – ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਮਿਸਾਲ ਸੰਸਾਰ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਇਸ ਪਵਿੱਤਰ ਦਿਹਾੜੇ ‘ਤੇ ਕਿਸੇ ਵੀ ਤਰ੍ਹਾਂ ਦੇ ਵਿਵਾਦ ‘ਚ ਫਸਣ ਦੀ ਬਜਾਏ ਹਰ ਪੰਜਾਬੀ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰੇ ਅਤੇ ਪਵਿੱਤਰ ਦਿਹਾੜੇ ਮੌਕੇ ਕਿਸੇ ਤਰ੍ਹਾਂ ਦੇ ਵਿਵਾਦ ਨੂੰ ਟਾਲਣ ਲਈ ਸੂਬਾ ਸਰਕਾਰ ਨੇ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਦੀ ਸਰਕਾਰ ਹੈ ਅਤੇ ਹਰ ਫੈਸਲਾ ਜਨਤਾ ਦੇ ਵਡੇਰੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans