Menu

ਦੋ ਮਹੀਨੇ ਪਹਿਲਾਂ ਇਟਲੀ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

26 ਦਸੰਬਰ 2023-ਰੋਜ਼ੀ ਰੋਟੀ ਦੀ ਖਾਤਰ ਦੋ ਮਹੀਨੇ ਪਹਿਲਾਂ ਵਿਦੇਸ਼ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ  ਨੇ ਦੱਸਿਆ ਕਿ ਉਸ ਦਾ ਜੀਜਾ ਅਜੈ ਕੁਮਾਰ ਪੁੱਤਰ ਗੁਰਧਿਆਨ ਵਾਸੀ ਨਡਾਲਾ (ਕਪੂਰਥਲਾ) ਸੁਨਿਹਰੀ ਭਵਿੱਖ ਲਈ ਤਕਰੀਬਨ ਦੋ ਮਹੀਨੇ ਪਹਿਲਾਂ ਕਰਜ਼ਾ ਚੁੱਕ ਕੇ ਵਿਦੇਸ਼ ਇਟਲੀ ਗਿਆ ਸੀ।

ਬੀਤੇ ਦਿਨ ਉਹ ਆਪਣੇ ਸਾਥੀ ਰਕੇਸ਼ ਕੁਮਾਰ ਦੀ ਗੱਡੀ ਵਿੱਚ ਬੈਠ ਕੇ ਲਾਸੀਓ ਸੂਬੇ ਦੇ ਜ਼ਿਲ੍ਹਾ ਲਾਤੀਨਾ ਤੋਂ ਫਿਊਮੀਚੀਨੋ ਹਵਾਈ ਅੱਡੇ ‘ਤੇ ਕਿਸੇ ਰਿਸ਼ਤੇਦਾਰ ਨੂੰ ਲੈਣ ਚਲੇ ਗਏ ਜਿੱਥੇ ਗੱਡੀ ਚਾਲਕ ਨੇ ਹਵਾਈ ਅੱਡੇ ਨੇੜੇ ਪਾਰਕਿੰਗ ਦੇ ਪੈਸੇ ਬਚਾਉਣ ਖਾਤਰ ਗੱਡੀ ਨੋ ਪਾਰਕਿੰਗ ‘ਚ ਲਗਾ ਕੇ ਰਿਸ਼ਤੇਦਾਰ ਦੀ ਫਲਾਈਟ ਦਾ ਇਤਜ਼ਾਰ ਕਰਨ ਲੱਗੇ। ਇਸ ਦੌਰਾਨ ਅਜੇ ਕੁਮਾਰ ਬਾਥਰੂਮ ਜਾਣ ਲਈ ਬਾਹਰ ਨਿਕਲਿਆ ਸੀ ਤਾਂ ਇੱਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਦੋ ਛੋਟੇ ਬੱਚੇ ਹਨ। ਉਹਨਾਂ ਇਟਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇ ਤੇ ਨੌਜਵਾਨ ਦੀ ਦੇਹ ਭਾਰਤ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans