Menu

ਡਾਕਟਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਮੇਂ ਹਮਦਰਦੀ ਦੀ ਭਾਵਨਾ ਨਾਲ ਪਹਿਲ ਦੇ ਅਧਾਰ ‘ਤੇ ਸੇਵਾ ਦੇਣਾ ਯਕੀਨੀ ਬਣਾਉਣ : ਡਾ. ਚੇਤਨਾ

26, ਦਸੰਬਰ : ਸਿਵਲ ਸਰਜਨ ਮਾਲੇਰਕੋਟਲਾ ਡਾ: ਚੇਤਨਾ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਬ-ਡਵੀਜ਼ਨ ਹਸਪਤਾਲ ਦਾ ਦੌਰਾ ਕਰਨ ਸਮੇਂ ਸਟਾਫ਼ ਨੂੰ ਹਦਾਇਤਾਂ । ਇਸ ਸਮੇਂ ਸਿਵਲ ਸਰਜਨ ਵੱਲੋਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸੰਬੰਧੀ ਗੱਲਬਾਤ ਵੀ ਕੀਤੀ ਗਈ। ਹਸਪਤਾਲ ਦਾ ਦੌਰਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਨਰਸਿੰਗ ਕਾਲਜਾਂ ਦੇ ਸਟਾਫ਼ ਨਾਲ ਇਕ ਮੀਟਿੰਗ ਵੀ ਕੀਤੀ ਗਈ।

              ਸਿਵਲ ਸਰਜਨ ਡਾ. ਚੇਤਨਾ ਨੇ ਨਰਸਿੰਗ ਕਾਲਜ ਦੇ ਸਟਾਫ਼ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਾਲਜਾਂ ਵਿੱਚ ਸਿੱਖਿਆ ਲੈ ਰਹੇ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਯਕੀਨੀ ਬਣਾਉਣ ਬਾਰੇ ਕਿਹਾ ਗਿਆ। ਉਨ੍ਹਾਂ ਕਿਹਾ ਕਿ ਇਹ ਬੱਚੇ ਦੇਸ਼ ਦਾ ਭਵਿੱਖ ਹਨ, ਜੋ ਸਿੱਖਿਆ ਪ੍ਰਾਪਤ ਕਰਨ ਉਪਰੰਤ ਲੋਕਾਂ ਨੂੰ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇਣਗੇ।

            ਮੀਟਿੰਗ ਉਪਰੰਤ ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾਂ ਭੌਰਾ ਨਾਲ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ਦਾ ਦੌਰਾ ਕੀਤਾ ਗਿਆ।  ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ਼ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨਾ ਖੱਜਲ ਖ਼ੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ। ਇਸ ਮੌਕੇ

ਸਬ-ਡਵੀਜ਼ਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ, ਜਨਰਲ ਸਰਜਨ ਡਾ. ਚਮਨਜੋਤ ਸਿੰਘ ਬੜਿੰਗ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ ਸ਼ੂਟਰ ‘ਗੋਲੀ’,…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ ਹਿਮਾਂਸ਼ੂ ਭਾਊ ਗੈਂਗ ਦਾ ਸ਼ੂਟਰ ਅਜੈ ਸਿੰਘਰੋਹਾ ਉਰਫ ਗੋਲੀ ਵੀਰਵਾਰ ਨੂੰ ਦਿੱਲੀ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਹਵਾਈ ਅੱਡੇ ‘ਤੇ ਟਰੈਕਟਰ ਨਾਲ…

ਪੁਣਾ, 17 ਮਈ 2024-: ਪੁਣੇ ਹਵਾਈ ਅੱਡੇ…

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ…

17 ਮਈ 2024- ਪੰਜਾਬ , ਹਰਿਆਣਾ ,…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40418 posts
  • 0 comments
  • 0 fans