Menu

ਆਮ ਲੋਕਾਂ ਨੂੰ ਬੈਂਕ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ – ਕਮਿਸ਼ਨਰ ਨਗਰ ਨਿਗਮ

ਬਠਿੰਡਾ, 26 ਦਸੰਬਰ (ਵੀਰਪਾਲ ਕੌਰ) : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ  ਰਾਹੁਲ ਨੇ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਬੈਂਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਤਿਮਾਹੀ ਮੀਟਿੰਗ ਆਯੋਜਿਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਕੋਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਰਿਪੋਰਟ ਹਾਸਲ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

          ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਅਧਿਕਾਰੀਆਂ ਕੋਲੋਂ ਬੈਂਕਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਅਪਲਾਈ ਕੀਤਾ ਲੋਨ ਪੈਂਡਿੰਗ ਨਾ ਰਹਿਣ ਦਿੱਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਬੈਂਕ ਮੁਖੀਆਂ ਨੂੰ ਹਦਾਇਤ ਕੀਤੀ ਕਿ ਕੇਂਦਰੀ ਸਰਕਾਰ ਦੀਆਂ ਸਕੀਮਾਂ ਜਿਵੇਂ ਕਿ ਡੇ-ਨੂਲਮ, ਪੀ.ਐਮ. ਸਵੈਨਿਧੀ ਯੋਜਨਾ ਸੰਬੰਧੀ ਨਗਰ ਨਿਗਮ, ਨਗਰ ਕੌਸਲਾਂ/ਨਗਰ ਪੰਚਾਇਤਾਂ ਵਿਖੇ ਅਰਜੀਧਾਰਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਬਿਨਾਂ ਕਿਸੇ ਕਾਰਨ ਕਰਕੇ ਵਾਪਿਸ ਕੀਤੀਆਂ ਯੋਗ ਅਰਜੀਆਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਲਾਭਪਾਤਰੀ ਵੱਧ ਤੋਂ ਵੱਧ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

          ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਸੰਬੰਧੀ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਪੀ.ਐਮ. ਸਵੈਨਿਧੀ ਸੰਬੰਧੀ ਆਪਣੀਆਂ ਰਿਪੋਰਟਾਂ ਨੂੰ ਲਿਆਂਦਾ ਜਾਵੇ ਤਾਂ ਕਿ ਲਾਭਪਾਤਰੀਆਂ ਸੰਬੰਧੀ ਮੁਕੰਮਲ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ ਨੇ ਨਵੀਂ ਸਕੀਮ ਪੋਟੈਂਸ਼ੀਅਲ ਲਿੰਕਡ ਕਰੈਡਿਟ ਪਲਾਟ ਫਾਰ 2024-25 ਸੰਬੰਧੀ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਏਜੀਐਮ ਨਬਾਰਡ ਅਮਿਤ ਗਰਗ, ਸਹਾਇਕ ਜਨਰਲ ਮੈਨੈਜ਼ਰ ਮੈਡਮ ਅਨੀਤਾ ਸ਼ਰਮਾ, ਲੀਡ ਬੈਂਕ ਮੈਨੇਜ਼ਰ ਮੰਜੂ ਮਲਹੋਤਤਰਾ, ਮੈਡਮ ਸਵਾਤੀ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਕਰਮਚਾਰੀ ਆਦਿ ਹਾਜ਼ਰ ਸਨ।

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ , ਅਗਲੇ…

17 ਮਈ 2024- ਪੰਜਾਬ , ਹਰਿਆਣਾ , ਦਿੱਲੀ , ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ…

ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ…

ਨਵੀਂ ਦਿੱਲੀ, 17 ਮਈ : ਦਿੱਲੀ ਦੀ…

BJP ਦੀ ਦੂਜੀ ਵੱਡੀ ਰੈਲੀ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40414 posts
  • 0 comments
  • 0 fans