Menu

ਟਰੱਕ ਨੇ ਮਾਂ-ਧੀ ਨੂੰ ਦਰੜਿਆ, ਮੌਕੇ ‘ਤੇ ਹੀ ਹੋਈ ਮੌਤ

  27,ਦਸੰਬਰ-:ਗੁਰਦਾਸਪੁਰ ਸ਼ਹਿਰ ਦੇ ਹਰਦੋਚੰਨੀ ਰੋਡ ਦੇ ਮੁੱਖ ਚੌਰਾਹੇ ‘ਤੇ ਟਰੱਕ ਅਤੇ ਈ-ਰਿਕਸ਼ਾ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ ਮਾਂ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 6 ਸਾਲਾ ਬੱਚਾ ਵਾਲ-ਵਾਲ ਬਚ ਗਿਆ। ਇਸ ਦੌਰਾਨ ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਔਰਤ ਦੀ ਪਛਾਣ 35 ਸਾਲਾ ਲਵਲੀ ਅਤੇ 4 ਸਾਲਾ ਲੜਕੀ ਸ਼ਹਿਨਾਜ਼ ਵਜੋਂ ਹੋਈ ਹੈ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਔਰਤ ਪਿੰਡ ਕਾਲਾ ਨੰਗਲ ਤੋਂ ਆਪਣੀ ਧੀ ਦੀ ਦਵਾਈ ਲੈਣ ਲਈ ਈ-ਰਿਕਸ਼ਾ ‘ਤੇ ਗੁਰਦਾਸਪੁਰ ਜਾ ਰਹੀ ਸੀ। ਜਦੋਂ ਉਹ ਨਬੀਪੁਰ ਚੌਕ ਨੇੜੇ ਪਹੁੰਚੀਆ ਤਾਂ ਈ-ਰਿਕਸ਼ਾ ਚਾਲਕ ਨੇ ਟਰੱਕ ਨੂੰ ਦੇਖ ਕੇ ਕੱਟ ਮਾਰ ਲਿਆ। ਇਸ ਕਾਰਨ ਮਾਂ ਅਤੇ ਉਸ ਦੇ ਦੋਵੇਂ ਬੱਚੇ ਹੇਠਾਂ ਡਿੱਗ ਗਏ। ਜਿਸ ਤੋਂ ਬਾਅਦ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮਾਂ-ਧੀ ਨੂੰ ਕੁਚਲ ਦਿਤਾ। ਇਸ ਹਾਦਸੇ ਦੌਰਾਨ 4 ਸਾਲਾ ਪੁੱਤਰ ਸਾਈਡ ‘ਤੇ ਡਿੱਗ ਗਿਆ ਅਤੇ ਵਾਲ-ਵਾਲ ਬਚ ਗਿਆ। ਟਰੱਕ ਦਾ ਟਾਇਰ ਮਾਂ-ਧੀ ਦੇ ਸਿਰ ਤੋਂ ਲੰਘਣ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੇਟੀ ਦੀ ਹਸਪਤਾਲ ‘ਚ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਮਾਂ-ਧੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans