Menu

ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਬਠਿੰਡਾ, 27 ਦਸੰਬਰ (ਨਵਰੀਤ ਚੌਧਰੀ) : ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2024 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਸਮਾਗਮ ਦੇ ਮੱਦੇਨਜ਼ਰ ਨੇ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ, ਸਬੰਧਤ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ਼ ਪਾਣੀ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਤੋਂ ਇਲਾਵਾ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।

        ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਜਨਰਲ  ਪੰਕਜ ਕੁਮਾਰ, ਐਸਡੀਐਮ ਤਲਵੰਡੀ ਸਾਬੋ  ਹਰਜਿੰਦਰ ਸਿੰਘ ਜੱਸਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ  ਇੰਦਰਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ  ਪਰਮਿੰਦਰ ਸਿੰਘ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਆਦਿ ਹਾਜ਼ਰ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans