Menu

7 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਤਹਿਸੀਲਦਾਰ ਅਤੇ ਦੋ ਪਟਵਾਰੀ ਗ੍ਰਿਫ਼ਤਾਰ

28, ਦਸੰਬਰ – ਮੂਨਕ ਦੇ ਸੇਵਾ ਮੁਕਤ ਤਹਿਸੀਲਦਾਰ ਸੰਧੂਰਾ ਸਿੰਘ ਅਤੇ ਸੰਗਰੂਰ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਸੇਵਾ ਮੁਕਤ ਪਟਵਾਰੀ ਭਗਵਾਨ ਦਾਸ ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਫ.ਆਈ.ਆਰ ਨੰਬਰ 18 ਮਿਤੀ 27 ਦਸੰਬਰ ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ਤੋਂ ਬਾਅਦ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਵਿਚ ਨਾਮਜ਼ਦ ਮੁਲਜ਼ਮਾਂ ਵਿੱਚ ਸੰਧੂਰਾ ਸਿੰਘ ਸੇਵਾਮੁਕਤ ਤਹਿਸੀਲਦਾਰ, ਧਰਮਰਾਜ ਪਟਵਾਰੀ, ਮਿੱਠੂ ਸਿੰਘ ਪਟਵਾਰੀ (ਦੋਵੇਂ ਹਲਕਾ ਬੱਲਰਾਂ, ਜ਼ਿਲ੍ਹਾ ਸੰਗਰੂਰ), ਭਗਵਾਨ ਦਾਸ ਪਟਵਾਰੀ ਸੇਵਾਮੁਕਤ ਅਤੇ ਇੱਕ ਨਿੱਜੀ ਵਿਅਕਤੀ ਬਲਵੰਤ ਸਿੰਘ ਵਾਸੀ ਪਿੰਡ ਬੱਲਰਾਂ ਜ਼ਿਲ੍ਹਾ ਸੰਗਰੂਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਿੰਡ ਬੱਲਰਾਂ ਵਿਖੇ ਗੁਰਤੇਜ ਸਿੰਘ ਅਤੇ ਹੋਰਨਾਂ ਦੀ 25 ਕਨਾਲ 15 ਮਰਲੇ ਜ਼ਮੀਨ ਦਾ ਤਬਾਦਲਾ ਪਿੰਡ ਰਾਏਪੁਰ, ਤਹਿਸੀਲ ਜਾਖਲ, ਹਰਿਆਣਾ ਵਿਖੇ ਬਲਵੰਤ ਸਿੰਘ ਦੀ ਜ਼ਮੀਨ ਨਾਲ ਜਾਅਲੀ ਤਬਾਦਲਾ ਤੇ ਇੰਤਕਾਲ (ਨੰਬਰ 10808) ਇੰਦਰਾਜ ਕਰਾਉਣ ਦਾ ਖੁਲਾਸਾ ਹੋਇਆ ਹੈ। ਧਰਮਰਾਜ ਪਟਵਾਰੀ ਨੇ ਇਸ ਫਰਜੀ ਇੰਤਕਾਲ ਨੂੰ ਅੰਜਾਮ ਦੇਣ ਲਈ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਧਰਮਰਾਜ ਪਟਵਾਰੀ ਨੇ ਇਸ ਇੰਤਕਾਲ ਦੀ ਪ੍ਰਵਾਨਗੀ ਤਹਿਸੀਲਦਾਰ ਸੰਧੂਰਾ ਸਿੰਘ (ਹੁਣ ਸੇਵਾਮੁਕਤ) ਤੋਂ ਜਮਾਂਬੰਦੀ ਵਿੱਚ ਐਂਟਰੀਆਂ ਨਾਲ ਮੇਲਣ ਲਈ 15.05.2019 ਦੀ ਬੈਕ ਡੇਟ ਤੋਂ ਪ੍ਰਾਪਤ ਕੀਤੀ, ਜਿਸਦੀ ਸਮਾਂ ਸੀਮਾ 15.05.2023 ਸੀ।
ਜਾਂਚ ਦੌਰਾਨ ਪਤਾ ਲੱਗਾ ਕਿ ਗੁਰਤੇਜ ਸਿੰਘ ਅਤੇ ਹੋਰਾਂ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਪਰਿਵਾਰਕ ਵੰਡ ਨਹੀਂ ਹੋਈ ਸੀ। ਇਸ ਤੋਂ ਇਲਾਵਾ ਬਲਵੰਤ ਸਿੰਘ ਕੋਲ ਹਰਿਆਣਾ ਦੇ ਪਿੰਡ ਜਾਖਲ ਵਿਖੇ ਕੋਈ ਜ਼ਮੀਨ ਵੀ ਨਹੀਂ ਸੀ। ਸਾਲ 1966 ਤੋਂ ਪਿੰਡ ਬੱਲਰਾਂ ਵਿੱਚ ਜ਼ਮੀਨ ਦੇ ਮਾਲਕ ਹੋਣ ਦਾ ਦਾਅਵਾ ਕਰ ਰਹੇ ਬਲਵੰਤ ਸਿੰਘ ਨੇ ਤਬਾਦਲੇ ਰਾਹੀ ਜ਼ਮੀਨ ਦਾ ਮਾਲਕ ਬਣਨ ਲਈ ਧਰਮਰਾਜ ਪਟਵਾਰੀ ਕੋਲ ਪਹੁੰਚ ਕੀਤੀ, ਜਿਸ ਨੇ 10 ਲੱਖ ਰੁਪਏ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ ਧਰਮਰਾਜ ਪਟਵਾਰੀ ਨੇ ਬਲਵੰਤ ਸਿੰਘ ਤੋਂ 7 ਲੱਖ ਰੁਪਏ ਦੀ ਰਿਸ਼ਵਤ ਲੈ ਲਈ।
ਧਰਮਰਾਜ ਪਟਵਾਰੀ ਦੇ ਤਬਾਦਲੇ ਤੋਂ ਬਾਅਦ ਮਿੱਠੂ ਸਿੰਘ ਪਟਵਾਰੀ ਨੇ ਸ਼ਿਕਾਇਤਕਰਤਾ ਦੇ ਮਾਲ ਰਿਕਾਰਡ ਵਿੱਚ ਫੇਰਬਦਲ ਕਰਕੇ ਧੋਖੇ ਨਾਲ ਉਨ੍ਹਾਂ ਦੇ ਹਿੱਸੇ 57 ਕਨਾਲ 11 ਮਰਲੇ ਤੋਂ ਘਟਾ ਕੇ 31 ਕਨਾਲ 16 ਮਰਲੇ ਜ਼ਮੀਨ ਕਰ ਦਿੱਤੀ। ਇਸ ਗੈਰ-ਕਾਨੂੰਨੀ ਕਾਰਵਾਈ ਰਾਹੀਂ ਬਲਵੰਤ ਸਿੰਘ ਨੂੰ 25 ਕਨਾਲ 15 ਮਰਲੇ ਜ਼ਮੀਨ ਦਾ ਗੈਰਕਾਨੂੰਨੀ ਤਬਾਦਲੇ ਨਾਲ ਮਾਲਕ ਬਣਾ ਦਿੱਤਾ। ਇਨ੍ਹਾਂ ਕਾਰਵਾਈਆਂ ਨੂੰ ਛੁਪਾਉਣ ਲਈ, ਮਿੱਠੂ ਸਿੰਘ ਪਟਵਾਰੀ ਨੇ ਜਮ੍ਹਾਂਬੰਦੀ ਰਜਿਸਟਰ ਵਿੱਚੋਂ ਪੰਨਾ ਨੰਬਰ 134 ਤੋਂ 138 ਨੂੰ ਹਟਾ ਦਿੱਤਾ ਅਤੇ ਰਜਿਸਟਰ ਦੇ ਬਾਕੀ ਪੰਨਿਆਂ ਦੇ ਉਲਟ, ਲੜੀ ਨੰਬਰਾਂ ਦੀ ਤੋਂ ਬਿਨਾ ਵਾਲੇ ਨਵੇਂ ਪੰਨੇ ਜੋੜ ਦਿੱਤੇ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਮਿੱਠੂ ਸਿੰਘ ਪਟਵਾਰੀ ਨੇ 07.05.2021 ਨੂੰ ਮਾਲ ਰਿਕਾਰਡ ਵਿੱਚ ਇਹ ਹੇਰਾਫੇਰੀ ਕੀਤੀ ਸੀ। ਫਿਰ ਬਲਵੰਤ ਸਿੰਘ ਨੇ ਉਕਤ ਜ਼ਮੀਨ ਆਪਣੇ ਪੋਤਰੇ ਬਲਰਾਜ ਸਿੰਘ ਨੂੰ ਵਸੀਕਾ ਨੰਬਰ 53 ਮਿਤੀ 26.04.2022 ਰਾਹੀਂ ਤਬਦੀਲ ਕਰ ਦਿੱਤੀ। ਇਸ ਤੋਂ ਬਾਅਦ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 11123 ਮਿਤੀ 8.7.2022 ਦਰਜ ਕੀਤਾ ਅਤੇ 14.07.2022 ਨੂੰ ਪ੍ਰਵਾਨਗੀ ਪ੍ਰਾਪਤ ਕਰ ਲਈ।
ਜਦੋਂ ਸ਼ਿਕਾਇਤਕਰਤਾ ਗੁਰਤੇਜ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਸ਼ਿਕਾਇਤ ਦਰਜ ਕਰਵਾਈ ਤਾਂ ਭਗਵਾਨ ਦਾਸ ਪਟਵਾਰੀ ਨੇ ਇੰਤਕਾਲ ਨੰਬਰ 16 ਮਿਤੀ 18.07.2022 ਨੂੰ ਦਰੁਸਤ ਕਰ ਦਿੱਤਾ ਪਰ ਉਹ ਮਾਲ ਰਜਿਸਟਰ ਵਿੱਚ ਇੰਤਕਾਲ ਨੰ: 11123 ਮਿਤੀ 18.07.2022 ਦੇ ਆਧਾਰ ‘ਤੇ ਸੇਲ ਡੀਡ/ਵਾਸਿਕਾ ਨੰ: 53 ਮਿਤੀ 26.04.2022 ਦਾ ਹਵਾਲਾ ਦੇਣ ਵਿੱਚ ਅਸਫਲ ਰਿਹਾ। ਬੁਲਾਰੇ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans