Menu

ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ

28 ਦਸੰਬਰ 2023-ਕੈਨੇਡਾ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਨਿੱਝਰ ਨੂੰ ਗੋਲੀ ਮਾਰ ਕੇ ਮਾਰਨ ਵਾਲੇ ਮੁਲਜ਼ਮ ਕੈਨੇਡਾ ਵਿੱਚ ਹੀ ਲੁਕ ਕੇ ਬੈਠੇ ਹਨ। ਕੈਨੇਡਾ ਦੇ ‘ਦ ਗਲੋਬ ਐਂਡ ਮੇਲ’ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਜਿਨ੍ਹਾਂ ਦੋ ਵਿਅਕਤੀਆਂ ਨੂੰ ਖਾਲਿਸਤਾਨੀ ਨਿੱਝਰ ਦੇ ਕਾਤਲ ਮੰਨਿਆ ਜਾ ਰਿਹਾ ਹੈ, ਉਹ ਕੈਨੇਡਾ ਛੱਡ ਕੇ ਨਹੀਂ ਗਏ। ਅਧਿਕਾਰੀਆਂ ਵੱਲੋਂ ਉਹਨਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਅਸਲ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਸਤੰਬਰ ‘ਚ ਨਿੱਝਰ ਦੇ ਕਤਲ ‘ਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਨਿੱਝਰ ਦਾ ਕਤਲ ਭਾਰਤੀ ਏਜੰਟਾਂ ਨੇ ਕੀਤਾ ਸੀ, ਜਿਸ ਨੂੰ ਭਾਰਤ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਭਾਰਤ ਨੇ ਕਿਹਾ ਕਿ ਟਰੂਡੋ ਦਾ ਬਿਆਨ ਰਾਜਨੀਤੀ ਤੋਂ ਪ੍ਰੇਰਿਤ ਸੀ। ਹਰਦੀਪ ਸਿੰਘ ਨਿੱਝਰ ਦਾ ਇਸ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰਦੁਆਰੇ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ‘ਦ ਗਲੋਬ ਐਂਡ ਮੇਲ’ ਨੇ ਆਪਣੀ ਰਿਪੋਰਟ ‘ਚ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਦੋਵੇਂ ਸ਼ੱਕੀ ਮਹੀਨਿਆਂ ਤੋਂ ਪੁਲਿਸ ਦੀ ਨਿਗਰਾਨੀ ‘ਚ ਸਨ। ਉਹਨਾਂ ਨੂੰ ਜਲਦੀ ਹੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਜਾਵੇਗਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਦੋਵਾਂ ਸ਼ੱਕੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਜਾਣਗੇ ਤਾਂ ਪੁਲੀਸ ਕਾਤਲਾਂ ਦੀ ਸ਼ਮੂਲੀਅਤ ਅਤੇ ਮਾਮਲੇ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦੇਵੇਗੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans