Menu

ਸੁਨੀਲ ਜਾਖੜ ਦਾ ਝੂਠ ਆਇਆ ਸਾਹਮਣੇ, ਜਾਖੜ ਪੰਜਾਬ ਦੇ ਲੋਕਾਂ ਤੋਂ ਮੰਗਣ ਮਾਫੀ-ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ,1ਜਨਵਰੀ 2023- ਗਣਤੰਤਰ ਦਿਵਸ ਦੀ ਝਾਕੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਇਕ ਵਾਰ ਫਿਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ‘ਤੇ ਹਮਲਾ ਬੋਲਿਆ ਹੈ ਅਤੇ ਝਾਂਕੀ ‘ਤੇ ਉਨ੍ਹਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਝਾਂਕੀ ਦੇ ਮੁੱਦੇ ‘ਤੇ ਰੱਖਿਆ ਮੰਤਰਾਲੇ ਦੇ ਸਪੱਸ਼ਟੀਕਰਨ ਤੋਂ ਬਾਅਦ ਹੁਣ ਸੁਨੀਲ ਜਾਕੜ ਦਾ ਝੂਠ ਸਾਬਤ ਹੋ ਗਿਆ ਹੈ। ਕੰਗ ਨੇ ਕਿਹਾ ਕਿ ਹੁਣ ਸੁਨੀਲ ਜਾਖੜ ਨੂੰ ਜਾਂ ਤਾਂ ਪੰਜਾਬ ਸਰਕਾਰ ਦੀ ਉਸ ਝਾਂਕੀ ਦਾ ਕਾਨਸੈਪਟ ਦਿਖਾਉਣਾ ਚਾਹੀਦਾ ਹੈ ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤਸਵੀਰ ਲੱਗੀ ਹੋਈ ਹੈ ਜਾਂ ਫਿਰ ਉਹ ਆਪਣੇ ਝੂਠ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣ।ਕੰਗ ਨੇ ਕਿਹਾ ਕਿ ਸੁਨੀਲ ਜਾਖੜ ਨੇ ਝੂਠ ਬੋਲ ਕੇ ਪੰਜਾਬ ਦੇ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਲਾਲਾ ਲਾਜਪਤ ਰਾਏ, ਸਰਦਾਰ ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਅਤੇ ਮਹਿਲਾ ਸਸ਼ਕਤੀਕਰਨ ਦੇ ਪ੍ਰਤੀਕ ਮਾਈ ਭਾਗੋ ਦਾ ਅਪਮਾਨ ਕੀਤਾ ਹੈ। ਕੰਗ ਨੇ ਕਿਹਾ ਕਿ ਝੂਠ ਬੋਲ ਕੇ ਜਾਖੜ ਨੇ ਸ਼ਹੀਦਾਂ ਦਾ ਹੀ ਨਹੀਂ ਸਗੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਵੀ ਅਪਮਾਨ ਕੀਤਾ ਹੈ।  ਉਸ ਨੂੰ ਆਪਣੇ ਕੀਤੇ ਲਈ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ ਹਾਈ ਕੋਰਟ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40082 posts
  • 0 comments
  • 0 fans