Menu

ਪਸ਼ੂ ਪਾਲਣ ਵਿਭਾਗ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹੇ ਦਾ ਦੌਰਾ

1, ਜਨਵਰੀ – ਪਸ਼ੂ ਪਾਲਣ ਵਿਭਾਗ ਪੰਜਾਬ ਡਾਇਰੈਕਟਰ ਡਾ: ਗੁਰਸ਼ਰਨਜੀਤ ਸਿੰਘ ਬੇਦੀ ਵਲੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਵਲ ਪਸ਼ੂ ਹਸਪਤਾਲ ਫ਼ਾਜ਼ਿਲਕਾ ਵਿਖੇ ਜ਼ਿਲ੍ਹੇ ਦੇ ਸਮੂਹ ਵੈਟਨਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਮੂਹ ਸਟਾਫ਼ ਵਲੋਂ ਲੰਪੀ ਸਕੀਨ ਬਿਮਾਰੀ ਦੀ ਰੋਕਥਾਮ, ਹੜਾਂ ਦੌਰਾਨ ਕੀਤੇ ਰਾਹਤ ਕਾਰਜਾਂ ਲਈ ਅਤੇ ਅਬੋਹਰ ਸ਼ਹਿਰ ਵਿਚ ਬੇਸਹਾਰਾ ਕੁਤਿਆ ਨੂੰ ਹਲਕਾਅ ਦੇ ਬਚਾਅ ਲਈ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਲਈ ਸ਼ਲਾਘਾ ਕੀਤੀ।

ਇਸ ਮੌਕੇ ਸਮੁੱਚੇ ਸਟਾਫ਼ ਨੂੰ ਗਾਵਾਂ ਅਤੇ ਮੱਝਾਂ ਦੇ ਮਸਨੂਈ ਗਰਭਦਾਨ ਲਈ ਵੱਧ ਤੋਂ ਵੱਧ ਸੈਕਸਡ ਸੀਮਨ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੈਕਸਡ ਸੀਮਨ ਨਾਲ ਮਾਦਾ ਬਚੇ ਦੇ ਪੈਦਾ ਹੋਣ ਦੇ ਆਸਾਰ 90 ਫੀਸਦੀ ਤੋ ਜ਼ਿਆਦਾ ਹੁੰਦੇ ਹਨ, ਜਿਸ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਤੌਰ *ਤੇ ਵਧੇਰੇ ਲਾਭ ਮਿਲਣ ਦੇ ਨਾਲ-ਨਾਲ ਬੇਸਹਾਰਾ ਪਸ਼ੂਆਂ ਦੀ ਗਿਣਤੀ ਵੀ ਘਟੇਗੀ। ਉਨ੍ਹਾਂ ਨੇ ਮੂੰਹ ਖੋਰ ਦੇ ਟੀਕਾਕਰਨ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡਾ. ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਨੇ ਵਿਭਾਗ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦਾ ਇੰਨ ਬਿਨ ਪਾਲਣਾ ਕਰਨ ਦਾ ਅਤੇ ਸਲਾਨਾ ਟੀਚੇ ਪੂਰੇ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਡਾ. ਅਨਿਲ ਪਾਠਕ ਸਹਾਇਕ ਨਿਰਦੇਸ਼ਕ, ਡਾ. ਗੁਰਚਰਨ ਸਿੰਘ ਸਹਾਇਕ ਨਿਰਦੇਸ਼ਕ ਅਤੇ ਡਾ. ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫ਼ਸਰ ਆਦਿ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans