Menu

ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਰਨਵੇਅ ‘ਤੇ ਲੱਗੀ ਅੱਗ, 367 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

2 ਜਨਵਰੀ 2024: ਟੋਕੀਉ ਦੇ ਹਨੇਦਾ ਹਵਾਈ ਅੱਡੇ ‘ਤੇ ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ। ਜਾਪਾਨ ਦੀ NHK ਨਿਊਜ਼ ਦੀ ਰੀਪੋਰਟ ਮੁਤਾਬਕ ਅਧਿਕਾਰੀ ਅੱਗ ਬੁਝਾ ਰਹੇ ਹਨ। ਸਥਾਨਕ ਮੀਡੀਆ ਵਲੋਂ ਜਾਰੀ ਵੀਡੀਉ ਵਿਚ ਦੇਖਿਆ ਜਾ ਸਕਦਾ ਹੈ ਕਿ ਹਨੇਦਾ ਹਵਾਈ ਅੱਡੇ ਦੇ ਰਨਵੇਅ ਉੱਤੇ ਜਾਪਾਨ ਏਅਰਲਾਈਨਜ਼ ਦਾ ਇਕ ਜਹਾਜ਼ ਅੱਗ ਦੀ ਲਪੇਟ ਵਿਚ ਆ ਗਿਆ। ਟੋਕੀਉ ਫਾਇਰ ਵਿਭਾਗ ਨੇ ਕਿਹਾ ਕਿ ਜਹਾਜ਼ ਅਤੇ ਜਾਪਾਨ ਕੋਸਟ ਗਾਰਡ ਦੇ ਜਹਾਜ਼ ਵਿਚਾਲੇ ਟੱਕਰ ਕਾਰਨ ਅੱਗ ਲੱਗੀ ਹੋ ਸਕਦੀ ਹੈ। ਇਸ ਦੇ ਨਾਲ ਹੀ ਟਰਾਂਸਪੋਰਟ ਅਤੇ ਸੈਰ-ਸਪਾਟਾ ਮੰਤਰਾਲੇ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਦਸਿਆ ਜਾ ਰਿਹਾ ਹੈ ਕਿ ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਤੱਟ ਰੱਖਿਅਕ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਜਾਪਾਨ ਏਅਰਲਾਈਨਜ਼ (ਜੇਏਐਲ) ਦੇ ਬੁਲਾਰੇ ਨੇ ਦਸਿਆ ਕਿ ਹੋਕਾਈਡੋ ਦੇ ਸ਼ਿਨ-ਚਿਤੋਸੇ ਹਵਾਈ ਅੱਡੇ ਤੋਂ ਰਵਾਨਾ ਹੋਏ ਜਹਾਜ਼ ਵਿਚ ਲਗਭਗ 367 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ। ਸਥਾਨਕ ਮੀਡੀਆ ਮੁਤਾਬਕ ਜਹਾਜ਼ ‘ਚੋਂ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅਜਿਹੇ ‘ਚ ਵੱਡਾ ਹਾਦਸਾ ਹੋਣੋਂ ਟਲ ਗਿਆ। ਫਿਲਹਾਲ ਜਹਾਜ਼ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans