Menu

ਡਾ. ਬਲਜੀਤ ਕੌਰ ਨੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

11, ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫ਼ਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਡਾ: ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ ਮੁਲਾਜ਼ਮ ਨੂੰ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40217 posts
  • 0 comments
  • 0 fans