Menu

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ –ਡਿਪਟੀ ਕਮਿਸ਼ਨਰ

11, ਜਨਵਰੀ – ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸੰਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸੰਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans