Menu

ਪੰਜਾਬ ਰੋਡਵੇਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਵਚਨਬੱਧ

12, ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸੰਬੰਧੀ ਕੇਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸੰਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰਸ ਦੇ ਆਧਾਰ ‘ਤੇ ਰਹਿੰਦੀਆਂ ਨਿਯੁਕਤੀਆਂ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫ਼ੌਤ ਹੋਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਖੱਜਲ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਫ਼ੌਤ ਹੋਏ ਮੁਲਾਜ਼ਮ ਦੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਇਸ ਮੁੱਦੇ ‘ਤੇ ਵਿਭਾਗ ਹਮਦਰਦੀ ਨਾਲ ਫ਼ੈਸਲਾ ਲਵੇ।
ਮੁਲਾਜ਼ਮਾਂ ਵੱਲੋਂ ਰੱਖੀ ਮੰਗ ‘ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵਿਭਾਗ ਵਲੋਂ ਦੂਰ-ਦੁਰਾਡੇ ਨਿਯੁਕਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਘਰਾਂ ਨੇੜੇ ਤੈਨਾਤ ਕਰਨ ਸਬੰਧੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਸਬੰਧੀ ਤੁਰੰਤ ਵਿਉਂਤਬੰਦੀ ਕੀਤੀ ਜਾਵੇ। ਉਨ੍ਹਾਂ ਵਿਭਾਗ ਦੀਆਂ ਇਮਾਰਤਾਂ ਅਤੇ ਵਰਕਸ਼ਾਪਾਂ ਦੀ ਹਾਲਤ ਸਬੰਧੀ ਵੀ ਰਿਪੋਰਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਲੋੜ ਹੋਵੇ, ਉਥੇ ਤੁਰੰਤ ਮੁਰੰਮਤ ਕਰਵਾਈ ਜਾਵੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ  ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਸਟੇਟ ਟਰਾਂਸਪੋਰਟ ਮੈਡਮ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans