Menu

ਬਿਕਰਮ ਮਜੀਠੀਆ ਨੂੰ ਨਵੀਂ SIT ਨੇ ਮੁੜ ਕੀਤਾ ਤਲਬ

12 ਜਨਵਰੀ 2024: ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਮੁੜ ਤੋਂ ਸੰਮਨ ਜਾਰੀ ਹੋਇਆ ਹੈ। ਐਨਡੀਪੀਐਸ ਐਕਟ ਤਹਿਤ ਮੁਹਾਲੀ ’ਚ ਦੋ ਸਾਲ ਪਹਿਲਾਂ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਗਠਿਤ ਕੀਤੀ ਗਈ ਸੀ ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸਿਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ ਸਥਿਤ ਡੀਆਈਜੀ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਹੈ। ਉਂਝ ਇਸ ਕੇਸ ਦੀ ਪੁੱਛ-ਪੜਤਾਲ ਲਈ ਭਾਵੇਂ ਮਜੀਠੀਆ ਤੋਂ 18 ਦਸੰਬਰ ਅਤੇ 30 ਦਸੰਬਰ ਨੂੰ ਦੋ ਵਾਰੀ ਪਟਿਆਲਾ ਵਿਚ ਹੀ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ ਪਰ ਉਦੋਂ ਇਸ ਸਿਟ ਦੇ ਮੁਖੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਸਨ।

ਛੀਨਾ ਦੇ 31 ਦਸੰਬਰ ਨੂੰ ਸੇਵਾਮੁਕਤ ਹੋਣ ਉਪਰੰਤ ਸਰਕਾਰ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਬਣਾਈ ਗਈ ਹੈ ਜਿਸ ’ਚ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਨਵੇਂ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਨੇ ਹੁਣ ਬਿਕਰਮ ਮਜੀਠੀਆ ਨੂੰ 16 ਜਨਵਰੀ ਨੂੰ ਤਲਬ ਕੀਤਾ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans