Menu

ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਪਹੁੰਚੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ

21 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਮੌਕੇ ਕੀਤਾ ਸਨਮਾਨਿਤ

12, ਜਨਵਰੀ – ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਅਬੋਹਰ ਵਿਖੇ ਆਯੋਜਿਤ ਲੋਹੜੀ ਧੀਆਂ ਦੀ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਲੋਹੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿਚ ਪਿਛੇ ਨਹੀਂ ਹਨ| ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮਕਸਦ ਪੁਰਾਣੀਆਂ ਰਵਾਇਤਾਂ ਨੂੰ ਬਦਲਣ ਦਾ ਸੰਕਲਪ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਣੇ ਸਮਿਆਂ ਵਿਚ ਲੜਕੇ ਹੋਣ ‘ਤੇ ਹੀ ਲੋਹੜੀ ਦੇ ਤਿਉਹਾਰ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਸੀ ਪਰ ਹੁਣ ਲੜਕੀਆਂ ਦੀ ਆਮਦ ‘ਤੇ ਵੀ ਬੜੇ ਉਤਸ਼ਾਹ ਨਾਲ ਇਹ ਤਿਉਹਾਰ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਦੇ ਹੱਕਾਂ ਨੂੰ ਦਰਸ਼ਾਉਂਦੇ ਇਹ ਤਿਉਹਾਰ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਾ: ਬਲਜੀਤ ਕੌਰ ਨੇ 21 ਨਵ ਜਨਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ ਤੇ ਸਨਮਾਨਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਜਿੰਨਾਂ ਘਰ ਲੜਕੀ ਜਨਮ ਲੈਂਦੀ ਉਹ ਮਾਪੇ ਕਿਸਮਤ ਵਾਲੇ ਹੁੰਦੇ ਹਨ ਕਿਉਂਕਿ ਸਭ ਤੋਂ ਜ਼ਿਆਦਾ ਧਿਆਨ ਮਾਪਿਆਂ ਦਾ ਧੀਆਂ ਰੱਖਦੀਆਂ ਹਨ। ਇਸ ਮੌਕੇ ਬਲੂਆਣਾ ਦੇ ਵਿਧਾਇਕ  ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਾਜਰੀਨ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਵਧਾਈ ਦੇਣ ਦੇ ਨਾਲ-ਨਾਲ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਨੂੰ 90 ਫੀਸਦੀ ਤੱਕ ਪੂਰਾ ਕੀਤਾ ਗਿਆ ਹੈ ਤੇ ਬਾਕੀ ਰਹਿੰਦੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲੂਆਣਾ ਹਲਕੇ ਵਿਚ 850 ਕਰੋੜ ਤੋਂ ਵਧੇਰੇ ਦੇ ਪ੍ਰੋਜੈਕਟ ਦੇ ਵਿਕਾਸ ਕੰਮ ਚੱਲ ਰਹੇ ਹਨ। ਇਸ ਤੋਂ ਪਹਿਲਾਂ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਜ਼ਿਲ੍ਹਾ ਪੁਲਿਸ ਮੁੱਖੀ ਮਨਜੀਤ ਸਿੰਘ ਢੇਸੀ ਆਦਿ ਪਤਵੰਤੇ ਸਜਨਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਸਵਾਗਤ ਕੀਤਾ।

ਇਸ ਮੌਕੇ ਗੀਤਕਾਰ ਜਸਵਿੰਦਰ ਸਿੰਘ ਜੱਸੀ ਵੱਲੋਂ ਆਪਣੇ ਗੀਤਾਂ ਨਾਲ ਸਭਦਾ ਮਨੋਰੰਜਨ ਕੀਤਾ ਗਿਆ ਅਤੇ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿਧਾ ਅਤੇ ਗੀਤ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਰਵਿੰਦਰ ਸਿੰਘ ਅਰੋੜਾ, ਹਲਕਾ ਇੰਚਾਰਜ ਅਰੁਨ ਨਾਰੰਗ, ਕੁਲਦੀਪ ਕੁਮਾਰ ਦੀਪ ਕੰਬੋਜ, ਪੂਨਮ ਗੋਦਾਰਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਨਵਦੀਪ ਕੌਰ ਆਦਿ ਹਾਜ਼ਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40230 posts
  • 0 comments
  • 0 fans