Menu

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਥਾਵਾਂ ‘ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

17, ਜਨਵਰੀ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਜਾਂਦੇ ਹਨ ਅਤੇ ਸਾਰੇ ਪ੍ਰਕਾਸ਼ ਪੁਰਬ ਦੀਆਂ ਇੱਕ-ਦੂਜੇ ਨੂੰ ਵਧਾਈ ਦਿੰਦੇ ਹਨ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਮੌਕੇ ਬਿਹਾਰ ਦੇ ਰਾਜਪਾਲ ਰਜਿੰਦਰ ਅਰਲੇਕਲ ਨੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਰਾਜਪਾਲ ਨੂੰ ਸਨਮਾਨਿਤ ਕੀਤਾ। ਇਸੇ ਤਰ੍ਹਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 357ਵਾਂ ਪ੍ਰਕਾਸ਼ ਗੁਰਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।  ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਅਤੇ ਰਾਤ ਸਮੇਂ ਦੀਪਮਾਲਾ ਕੀਤੀ ਜਾਵੇਗੀ ਅਤੇ  ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸਭ ਤੋਂ ਵੱਧ ਪੈ ਰਹੀ ਸੰਘਣੀ ਧੁੰਦ ਦੇ ਬਾਵਜੂਦ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਦਰਸ਼ਨ ਕਰਨ ਲਈ ਪੁੱਜ ਰਹੇ ਹਨ।

ਸ੍ਰੀ ਮੁਕਤਸਰ ਸਾਹਿਬ ਵਿਖੇ ਸਾਹਿਬ-ਏ- ਕਮਾਲ, ਸਰਬੰਸਦਾਨੀ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਏ ਗਏ। ਇਸ ਮੌਕੇ ਰਾਗੀ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਰਾ ਦਿਨ ਕੀਰਤਨ ਪ੍ਰਵਾਹ ਚੱਲੇਗਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਰੇਸ਼ਮ ਸਿੰਘ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਅਤੇ ਕਥਾਵਾਚਕ ਭਾਈ ਜਗਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਤਲਵੰਡੀ ਸਾਬੋ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans