Menu

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

17, ਜਨਵਰੀ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਸ਼ਾਮਲ ਹਨ, ਨੇ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਨ੍ਹਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ।
ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ।
ਇਸ ਤੋਂ ਪਹਿਲਾਂ ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।
ਕੈਬਨਿਟ ਸਬ-ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਤੋਂ ਜਲਦ ਨਿਪਟਾਰੇ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਕੈਬਨਿਟ ਸਬ ਕਮੇਟੀ ਨੇ ਇਹ ਨਿਰਦੇਸ਼ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਐਸ.ਕਿਊ.ਐਫ. ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਅਤੇ ਜੀ.ਪੀ.ਡਬਲਯੂ.ਐੱਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਦਿੱਤੇ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans