Menu

ਹਰਿਆਣਾ ‘ਚ FPO ਗ੍ਰਾਂਟ ‘ਚ ਕਰੋੜਾਂ ਦਾ ਘਪਲਾ, CBI ਕਰੇਗੀ ਜਾਂਚ

17 ਜਨਵਰੀ 2024 : ਹਰਿਆਣਾ ਵਿਚ ਭਾਜਪਾ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਕਿਸਾਨ ਉਤਪਾਦਕ ਸੰਗਠਨ (ਐਫਪੀਓ) ਦੀਆਂ ਗ੍ਰਾਂਟਾਂ ਦੀ ਵੰਡ ਵਿੱਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਹਾਲਾਂਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਮਾਮਲੇ ‘ਚ ਬਾਗਬਾਨੀ ਵਿਭਾਗ ਦੇ 10 ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਹੈ ,ਪਰ ਕੇਂਦਰ ਸਰਕਾਰ ਇਸ ਤੋਂ ਸੰਤੁਸ਼ਟ ਨਹੀਂ ਹੈ। ਕੇਂਦਰ ਨੇ ਹੁਣ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿਤੀ ਹੈ।

ਕੇਂਦਰ ਸਰਕਾਰ ਨੇ ਇਸ ਸਬੰਧੀ ਮਨੋਹਰ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਸਹਿਮਤੀ ਮੰਗੀ ਹੈ। ਕੇਂਦਰ ਤੋਂ ਪੱਤਰ ਮਿਲਣ ਤੋਂ ਬਾਅਦ ਮਨੋਹਰ ਸਰਕਾਰ ਨੇ ਇਸ ਪੂਰੇ ਘੁਟਾਲੇ ਦੀ ਸੀਬੀਆਈ ਜਾਂਚ ਲਈ ਆਪਣੀ ਸਹਿਮਤੀ ਦੇਣ ਦੀ ਤਿਆਰੀ ਕਰ ਲਈ ਹੈ।ਇਸ ਤੋਂ ਪਹਿਲਾਂ ਹਰ ਐਫਪੀਓ ਨੂੰ ਇਕੁਇਟੀ ਗ੍ਰਾਂਟ ਤਹਿਤ 10 ਲੱਖ ਰੁਪਏ ਮਿਲਦੇ ਸਨ, ਜਿਸ ਨੂੰ ਕੇਂਦਰ ਸਰਕਾਰ ਨੇ 2022 ਵਿਚ ਵਧਾ ਕੇ 15 ਲੱਖ ਰੁਪਏ ਕਰ ਦਿਤਾ ਹੈ। ਕੇਂਦਰ ਸਰਕਾਰ ਤੋਂ ਪੱਤਰ ਮਿਲਣ ਤੋਂ ਬਾਅਦ ਹਰਿਆਣਾ ਸਰਕਾਰ ਹਰਕਤ ਵਿੱਚ ਆਈ ਅਤੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਸਬੰਧੀ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਫਾਈਲ ਮੁੱਖ ਮੰਤਰੀ ਨੂੰ ਭੇਜ ਦਿੱਤੀ ਹੈ। ਉਮੀਦ ਹੈ ਕਿ ਅਗਲੇ ਹਫ਼ਤੇ ਤੱਕ ਸੂਬਾ ਸਰਕਾਰ ਘੁਟਾਲੇ ਨਾਲ ਜੁੜੀਆਂ ਸਾਰੀਆਂ ਫਾਈਲਾਂ ਸਬੰਧੀ ਆਪਣਾ ਸਹਿਮਤੀ ਪੱਤਰ ਕੇਂਦਰ ਨੂੰ ਭੇਜ ਦੇਵੇਗੀ।

 

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans