Menu

ਸ਼ੱਕੀ ਹਾਲਾਤਾਂ ‘ਚ ਮਿਲੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਲਾਸ਼

ਜਲੰਧਰ, 17 ਜਨਵਰੀ 2024- ਸ਼ਹਿਰ ਦੇ ਲੈਦਰ ਕੰਪਲੈਕਸ ਨੇੜੇ ਬੁੱਧਵਾਰ ਸਵੇਰੇ ਇਕ ਨੌਜਵਾਨ ਦੀ ਲਾਸ਼ ਪਈ ਮਿਲੀ। ਮ੍ਰਿਤਕ ਦੀ ਪਛਾਣ ਅੰਕੁਲ ਕੁਮਾਰ (17) ਵਾਸੀ ਰਾਜ ਨਗਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ  ਨੌਜਵਾਨ ਦੀ ਗਰਦਨ ‘ਤੇ ਕਿਸੇ ਤਿੱਖੀ ਚੀਜ਼ ਨਾਲ ਹਮਲਾ ਕੀਤਾ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਮੁਤਾਬਕ ਸਵੇਰੇ ਕਰੀਬ 9.15 ਵਜੇ ਇਕ ਰਾਹਗੀਰ ਨੇ ਲੈਦਰ ਕੰਪਲੈਕਸ ਦੇ ਗੰਦੇ ਨਾਲੇ ਨੇੜੇ ਇਕ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ‘ਚ ਦਿਤੀ ਗਈ। ਪੁਲਿਸ ਨੂੰ ਅਪਰਾਧ ਵਾਲੀ ਥਾਂ ਦੇ ਆਲੇ-ਦੁਆਲੇ ਬਹੁਤ ਸਾਰਾ ਖੂਨ ਮਿਲਿਆ। ਮ੍ਰਿਤਕ ਅੰਕੁਰ ਪ੍ਰਵਾਰ ਦਾ ਇਕਲੌਤਾ ਪੁੱਤਰ ਸੀ।

ਬਸਤੀ ਬਾਵਾ ਖੇਲ ਦੇ ਐਸਐਚਓ ਰਾਜੇਸ਼ ਕੁਮਾਰ ਠਾਕੁਰ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਅਤੇ ਲਾਸ਼ ਨੂੰ ਇਥੇ ਸੁੱਟ ਦਿਤਾ ਗਿਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਪੁਲਿਸ ਨੇ ਪ੍ਰਵਾਰ ਦਾ ਬਿਆਨ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅੰਕੁਲ ਮੰਗਲਵਾਰ ਸ਼ਾਮ 7 ਵਜੇ ਦੇ ਕਰੀਬ ਘਰੋਂ ਨਿਕਲਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਸਵੇਰੇ ਕਰੀਬ 9 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਨੌਜਵਾਨ ਦੀ ਲਾਸ਼ ਉਥੇ ਮਿਲੀ ਹੈ। ਅੰਕੁਲ ਇਕ ਪ੍ਰਵਾਸੀ ਪ੍ਰਵਾਰ ਨਾਲ ਸਬੰਧਤ ਹੈ। ਜਲੰਧਰ ‘ਚ ਉਹ ਅਪਣੇ ਪ੍ਰਵਾਰ ਨਾਲ ਨਿਵੀਆ ਫੈਕਟਰੀ ਨੇੜੇ ਰਹਿੰਦਾ ਸੀ।

ਮ੍ਰਿਤਕ ਅੰਕੁਲ ਦੀ ਮਾਂ ਨੇ ਦੱਸਿਆ ਕਿ ਅੰਕੁਲ ਦੀ ਬਿਹਾਰ ਦੀ ਇਕ ਲੜਕੀ ਨਾਲ ਦੋਸਤੀ ਸੀ। ਬੁੱਧਵਾਰ ਸਵੇਰੇ ਕਰੀਬ 7 ਵਜੇ ਲੜਕੀ ਦਾ ਛੋਟਾ ਭਰਾ ਉਨ੍ਹਾਂ ਦੇ ਘਰ ਆਇਆ। ਉਸ ਨੇ ਅੰਕੁਲ ਬਾਰੇ ਪੁੱਛਿਆ ਪਰ ਉਹ ਘਰ ਵਿਚ ਮੌਜੂਦ ਨਹੀਂ ਸੀ, ਜਿਸ ਤੋਂ ਬਾਅਦ ਉਹ ਚਲਿਆ ਗਿਆ। ਪ੍ਰਵਾਰ ਦਾ ਕਹਿਣਾ ਹੈ ਕਿ ਅੰਕੁਲ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਜਦੋਂ ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ ਤਾਂ ਪ੍ਰਵਾਰ ਵਲੋਂ ਘਟਨਾ ਵਾਲੀ ਥਾਂ ‘ਤੇ ਕਾਫੀ ਹੰਗਾਮਾ ਕੀਤਾ ਗਿਆ। ਦੱਸ ਦੇਈਏ ਕਿ ਜਿਸ ਇਲਾਕੇ ਵਿਚ ਅੰਕੁਲ ਦੀ ਲਾਸ਼ ਮਿਲੀ ਹੈ, ਉਹ ਬਹੁਤ ਹੀ ਸੁੰਨਸਾਨ ਇਲਾਕਾ ਹੈ। ਇਥੇ ਕੋਈ ਆਉਂਦਾ-ਜਾਂਦਾ ਨਹੀਂ ਅਤੇ ਨਾ ਹੀ ਨੇੜੇ-ਤੇੜੇ ਕੋਈ ਸੀਸੀਟੀਵੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans