Menu

ਸ਼੍ਰੋਮਣੀ ਕਮੇਟੀ ਨੇ ਸਿੱਖ ਪਛਾਣ ਸਬੰਧੀ ਜੰਮੂ-ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਪ੍ਰਗਟਾਇਆ ਇਤਰਾਜ਼

17 ਜਨਵਰੀ 2024-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ ਬਖਸ਼ੀ ਰਹਿਣੀ ’ਤੇ ਅਧਾਰਿਤ ਹੈ। ਇਸ ਪਿੱਛੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ, ਸਿਧਾਂਤ ਅਤੇ ਪਰੰਪਰਾਵਾਂ ਹਨ। ਉਨ੍ਹਾਂ ਕਿਹਾ ਕਿ ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ, ਇਸ ਲਈ ਜੰਮੂ ਕਸ਼ਮੀਰ ਹਾਈ ਕੋਰਟ ਦੀ ਟਿੱਪਣੀ ਸਿੱਧੇ ਤੌਰ ’ਤੇ ਸਿੱਖ ਕਦਰਾਂ ਕੀਮਤਾਂ ਅਤੇ ਸਿੱਖ ਰਹਿਣੀ ਦੇ ਬਿਲਕੁਲ ਵਿਰੁੱਧ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਜੰਮੂ ਕਸ਼ਮੀਰ ਹਾਈ ਕੋਰਟ ਦਾ ਫੈਸਲਾ ਉੱਥੋਂ ਦੇ ਅਖਨੂਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹੈ ਪਰ ਇਸ ਨੇ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਉਲੰਘਣ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। ਕਿਸੇ ਵੀ ਅਦਾਲਤ ਨੂੰ ਸਿੱਖਾਂ ਦੇ ਧਾਰਮਿਕ ਮਰਿਆਦਾ ਨਾਲ ਜੁੜੇ ਮਾਮਲੇ ’ਤੇ ਅਜਿਹੀ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੁਝਾਅ ਤੇ ਰਾਏ ਲਾਜ਼ਮੀ ਤੌਰ ’ਤੇ ਲੈਣੀ ਚਾਹੀਦੀ ਹੈ। ਜੇਕਰ ਅਜਿਹੇ ਮਨਮਰਜ਼ੀ ਦੇ ਫੈਸਲੇ ਲਏ ਜਾਣ ਲੱਗੇ ਤਾਂ ਧਰਮਾਂ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਅਤੇ ਮੌਲਿਕ ਮਰਿਆਦਾ ਕਾਇਮ ਨਹੀਂ ਰਹਿ ਸਕੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ਬਾਰੇ ਸ਼੍ਰੋਮਣੀ ਕਮੇਟੀ ਕਾਨੂੰਨੀ ਮਾਹਰਾਂ ਪਾਸੋਂ ਘੋਖ ਕਰਵਾ ਕੇ ਯੋਗ ਕਾਰਵਾਈ ਕਰੇਗੀ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans