Menu

ਬਿਲਕਿਸ ਬਾਨੋ ਮਾਮਲੇ ਦੇ ਦੋਸ਼ੀਆਂ ਨੇ ਸੁਪਰੀਮ ਕੋਰਟ ਤੋਂ ਆਤਮ ਸਮਰਪਣ ਲਈ ਮੰਗਿਆ ਹੋਰ ਸਮਾਂ

18 ਜਨਵਰੀ 2024-: ਗੁਜਰਾਤ ਵਿਚ 2002 ਦੇ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪ੍ਰਵਾਰ ਦੇ ਸੱਤ ਮੈਂਬਰਾਂ ਦੀ ਹਤਿਆ ਦੇ ਮਾਮਲੇ ਵਿਚ ਤਿੰਨ ਦੋਸ਼ੀਆਂ ਨੇ ਵੀਰਵਾਰ ਨੂੰ ਸੁਪ੍ਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਤਮ ਸਮਰਪਣ ਲਈ ਹੋਰ ਸਮਾਂ ਮੰਗਣ ਦੀ ਬੇਨਤੀ ਕੀਤੀ। ਗੁਜਰਾਤ ਸਰਕਾਰ ‘ਤੇ ਅਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਸੁਪ੍ਰੀਮ ਕੋਰਟ ਨੇ 2002 ਦੇ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪ੍ਰਵਾਰ ਦੇ ਸੱਤ ਮੈਂਬਰਾਂ ਦੀ ਹਤਿਆ ਦੇ ਮਾਮਲੇ ‘ਚ 11 ਦੋਸ਼ੀਆਂ ਨੂੰ ਸਜ਼ਾ ਮੁਆਫ ਕਰਨ ਦੇ ਸੂਬਾ ਸਰਕਾਰ ਦੇ ਫੈਸਲੇ ਨੂੰ ਜਨਵਰੀ ‘ਚ ਰੱਦ ਕਰ ਦਿਤਾ ਸੀ। ਇਸ ਦੇ ਨਾਲ ਹੀ ਦੋਸ਼ੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਜੇਲ ਭੇਜਣ ਦੇ ਨਿਰਦੇਸ਼ ਦਿਤੇ।

ਹੋਰ ਸਮਾਂ ਦੇਣ ਦੇ ਮਾਮਲੇ ਦਾ ਜ਼ਿਕਰ ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਸੰਜੇ ਕਰੋਲ ਦੀ ਬੈਂਚ ਸਾਹਮਣੇ ਕੀਤਾ ਗਿਆ। ਇਸ ‘ਤੇ ਬੈਂਚ ਨੇ ਰਜਿਸਟਰੀ ਨੂੰ ਕਿਹਾ ਕਿ ਉਹ ਪਟੀਸ਼ਨ ਨੂੰ ਚੀਫ ਜਸਟਿਸ ਦੇ ਸਾਹਮਣੇ ਪੇਸ਼ ਕਰਨ।ਬੈਂਚ ਨੇ ਕਿਹਾ, “ਤਿੰਨਾਂ ਬਚਾਅ ਪੱਖਾਂ ਦੀ ਤਰਫੋਂ ਕਿਹਾ ਗਿਆ ਹੈ ਕਿ ਆਤਮ ਸਮਰਪਣ ਅਤੇ ਜੇਲ ਜਾਣ ਲਈ ਸਮਾਂ ਵਧਾਉਣ ਲਈ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਹਨ। ਬੈਂਚ ਦਾ ਪੁਨਰਗਠਨ ਕੀਤਾ ਜਾਣਾ ਹੈ ਅਤੇ ਕਿਉਂਕਿ ਸਮਾਂ ਐਤਵਾਰ ਨੂੰ ਖਤਮ ਹੋ ਰਿਹਾ ਹੈ। ਇਸ ਲਈ ਰਜਿਸਟਰੀ ਨੂੰ ਬੈਂਚ ਦੇ ਪੁਨਰਗਠਨ ਲਈ ਚੀਫ਼ ਜਸਟਿਸ ਤੋਂ ਆਦੇਸ਼ ਲੈਣ ਦੀ ਲੋੜ ਹੈ”।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans