Menu

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਕਰਵਾਇਆ ਸੈਮੀਨਾਰ

18, ਜਨਵਰੀ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫ਼ਾਜ਼ਿਲਕਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਿੰਡ ਘੱਲੂ ਵਿਖੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਹਾਂਡਾ,  ਰਾਜਿੰਦਰ ਕਟਾਰੀਆ ਰਿਟਾ. ਡਾਇਰੈਕਟਰ ਮੰਛੀ ਪਾਲਣ ਵਿਭਾਗ ਅਤੇ  ਗੁਰਤੇਜ ਸਿੰਘ ਰਿਟਾ. ਏਰੀਆ ਅਫ਼ਸਰ ਵੇਰਕਾ ਨੇ ਵੱਧ ਤੋਂ ਵੱਧ ਡੇਅਰੀ ਫਾਰਮਰਾਂ ਨੂੰ ਵਿਭਾਗੀ ਸਕੀਮਾਂ ਜਿਵੇ ਕਿ ਡੀਡੀ.8,ਕੈਂਟਲ ਸੈਡ, ਮਿਲਕਿੰਗ ਮਸੀਨ ਆਦਿ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਆਖਿਆ ਕਿ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਪਿੰਡ ਘੱਲੂ ਤੇ ਆਲੇ-ਦੁਆਲੇ ਦੇ ਪਿੰਡਾ ਤੋਂ ਲਗਭਗ 260 ਦੇ ਕਰੀਬ ਕਿਸਾਨਾ ਨੇ ਸਮੂਲੀਅਤ ਕੀਤੀ ਅਤੇ ਦੁੱਧ ਉਤਪਾਦਨ ਸਬੰਧੀ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ ਗਈ।
ਸੈਮੀਨਾਰ ਦੌਰਾਨ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਮਿਲਣ ਵਾਲੀਆਂ ਸਹੂਲਤਾਂ ਜਿਵੇਕ ਕਿ ਹਾਈਟੈਂਕ ਮਸ਼ੀਨਰੀ, ਚਾਰ ਪਸ਼ੂਧਨ, ਸਾਈਲੇਜ ਬੇਲਰ ਅਤੇ ਰੈਪਰ ਮਸ਼ੀਨ, ਟੀ.ਐਮ.ਆਰ ਆਦਿ ਤੇ ਮਿਲ ਰਹੀ 50 ਫੀਸਦੀ ਰਿਆਇਤ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾ ਸਕੇ, ਉਥੇ ਹੀ ਬੈਂਕਾਂ ਦੇ ਨੁਮਾਇਦਿਆ ਨੇ ਮੁਦਰਾ ਅਤੇ ਸਟੈਡਅਪ ਅਧੀਨ ਮਿਲ ਰਹੀਆਂ ਕਰਜਾ ਯੋਜਨਾਵਾ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਸਰਕਾਰ ਦਾ ਵਿੱਤੀ ਸਾਖਰਤਾ ਅਤੇ ਪ੍ਰਬੰਧਨ ਟੀਚੇ ਅਧੀਨ ਹਰ ਡੇਅਰੀ ਫਾਰਮਰ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਇਸ ਸੈਮੀਨਾਰ ਵਿੱਚ ਸਾਮਲ ਹੋਏ ਡੇਅਰੀ ਉਤਪਾਦਕਾ ਨੂੰ ਰਜਿਸਟਰੇਸ਼ਨ ਸਮੇ ਲਿਟਰੇਚਰ ਕਿੱਟ, ਚਾਹ ਬਿਸਕੁਟ, 2 ਕਿਲੋ ਮਿਨਰਲ ਮਿਕਚਰ ਪ੍ਰਤੀ ਦੁੱਧ ਉਤਪਾਦਕ ਅਤੇ ਦੁਪਹਿਰ ਦਾ ਖਾਣਾ ਮੁਫ਼ਤ ਮੁਹੱਈਆ ਕਰਵਾਇਆ ਗਿਆ। ਸੈਮੀਨਾਰ ਦੇ ਅਖੀਰ ਵਿੱਚ ਡੇਅਰੀ ਵਿਕਾਸ ਇੰਸਪੇਕਟਰ ਗੁਰਪਾਲ ਸਿੰਘ ਵੱਲੋਂ ਡੇਅਰੀ ਫਾਰਮਰਾ ਅਤੇ ਆਏ ਮਹਿਮਾਨਾ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਰਮਨ ਸਿੰਘ ਡੀ.ਡੀ.ਆਈ, ਅਰੁਣ ਬਾਂਸਲ ਅਤੇ ਸੁਮਿਤ ਕੁਮਾਰ ਆਦਿ ਮਹਤਵਰਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans