Menu

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ੍ਰੀ ਖਾਟੂ ਸ਼ਿਆਮ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਵਿਧਾਇਕ ਨੇ ਰਵਾਨਾ ਕੀਤੀ ਬੱਸ

19, ਜਨਵਰੀ : ਮਾਲੇਰਕੋਟਲਾ ਦੇ ਵਿਧਾਇਕ ਡਾ: ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕੇ ਮਾਲੇਰਕੋਟਲਾ ਤੋਂ ਪਹਿਲੀ ਬੱਸ ਰਵਾਨਾ ਕੀਤੀ । ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹਾ ਮਾਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਕਰੀਬ 07 ਬੱਸਾਂ ਪਹਿਲਾ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ,ਜਿਸ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ 04 ਬੱਸਾਂ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ 03 ਬੱਸਾਂ ਰਾਹੀਂ ਸਰਧਾਲੂਆਂ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਚੁਕੀਆਂ ਹਨ ।

                  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜੋ ਕਿ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਮੁਫ਼ਤ ਸਹੂਲਤ ਪ੍ਰਾਪਤ ਹੋ ਰਹੀ ਹੈ। ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਇਸ ਮੌਕੇ ਜਾਫਰ ਅਲੀ, ਯਾਸਰ ਅਰਫਾਤ, ਅਬਦੁੱਲ ਸਕੂਰ, ਦਰਸ਼ਨ ਸਿੰਘ ਦਰਦੀ ਆਦਿ ਹਾਜ਼ਰ ਸਨ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans