Menu

ਫਿਰ ਸਰਕਾਰੀ ਭਰੋਸੇ ‘ਤੇ ਕਰਮਚਾਰੀਆਂ ਦੀ ਹੜਤਾਲ ਖ਼ਤਮ

24, ਜਨਵਰੀ : ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਕੋਆਪ੍ਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਯੂਨੀਅਨ ਦੀਆਂ ਵੱਖ-ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ  ਸਭਾਵਾਂ ਵਿੱਚ ਸਟਾਫ਼ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ।
ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ। ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।  ਇਸ ਮੌਕੇ  ਕੋਆਪਰੇਟਿਵ ਸੁਸਾਇਟੀਜ਼ ਦੇ  ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans