Menu

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ‘ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

24, ਜਨਵਰੀ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਕਾਸ ਕਾਰਜਾਂ ਸੰਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ  ਨਿਰਦੇਸ਼ ਦਿੱਤੇ।
ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸੰਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹਨਾਂ ਕੰਮਾਂ ਦੀ ਡੀ.ਪੀ.ਆਰ ਮੰਜੂਰ ਹੋ ਚੁੱਕੀ ਹੈ ਉਨ੍ਹਾਂ ਦਾ ਟੈਂਡਰ ਲਗਵਾਉਣ ਉਪਰੰਤ ਜਲਦ ਕੰਮ ਸ਼ੁਰੂ ਕੀਤਾ ਜਾਵੇ ਅਤੇ ਜਿਨ੍ਹਾਂ ਕੰਮਾਂ ਦੀ ਡੀਪੀਆਰ ਪ੍ਰਵਾਨ ਕਰਨ ਲਈ ਕਾਰਵਾਈ ਚਲ ਰਹੀ ਹੈ ਉਹਨਾਂ ਦੀ ਡੀਪੀਆਰ ਜਲਦ ਮੰਜ਼ੂਰ ਕਰਵਾਈ ਜਾਵੇ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਵਿਕਾਸ ਕਾਰਜਾਂ ’ਤੇ ਖ਼ਰਚ ਨਹੀਂ ਕੀਤਾ ਜਾਂਦਾ ਤਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਕੰਮਾਂ ਅਤੇ ਉਨ੍ਹਾਂ ਕੰਮਾਂ ਲਈ ਅਲਾਟ ਹੋਏ ਫੰਡਾਂ ਬਾਰੇ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ ਅਧਿਕਾਰੀਆਂ ਦੇ ਸਾਹਮਣੇ ਵਿਧਾਇਕਾਂ ਨਾਲ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਸੰਬੰਧੀ ਵਿਧਾਇਕਾਂ ਨਾਲ ਸਾਰੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਜਨਤਾ ਦੀ ਜ਼ਰੂਰਤ ਮੁਤਾਬਿਕ ਵਿਕਾਸ ਕਾਰਜ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਸਭ ਦਾ ਉਦੇਸ਼ ਸੂਬੇ ਦਾ ਵਿਆਪਕ ਵਿਕਾਸ ਕਰਨਾ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵੱਲ ਸਾਨੂੰ ਸਾਰਿਆਂ ਨੂੰ ਮਿਹਨਤ ਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਲੋੜ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਜੇਕਰ ਕਿਸੇ ਖ਼ੇਤਰੀ ਦਫਤਰ ਨੂੰ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਮੁੱਖ ਦਫਤਰ ਨੂੰ ਭੇਜਣ।
ਇਸ ਮੌਕੇ ਵਿਧਾਇਕਾਂ ਵਿੱਚ ਮਦਨ ਲਾਲ ਬੱਘਾ, ਰਾਜਿੰਦਰਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਸਰਵਜੀਤ ਕੌਰ ਮਾਨੁਕੇ, ਜਗਤਾਰ ਸਿੰਘ ਦਿਆਲਪੁਰਾ, ਹਰਦੀਪ ਸਿੰਘ ਮੁੰਡੀਅਨ, ਤਰਨਪ੍ਰੀਤ ਸਿੰਘ ਸੋਂਡ, ਮਨਵਿੰਦਰ ਸਿੰਘ ਗਿਆਸਪੁਰਾ, ਹਾਕਮ ਸਿੰਘ ਠੇਕੇਦਾਰ ਤੋਂ ਇਲਾਵਾ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ ਈ ਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਮਿਉਂਸੀਪਲ ਕਮਿਸ਼ਨਰ, ਲੁਧਿਆਣਾ,  ਵਧੀਕ ਡਿਪਟੀ ਕਮਿਸ਼ਨਰ, ਲੁਧਿਆਣਾ, ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਲਾਂਪੁਰ ਦਾਖਾਂ ਅਤੇ ਨਗਰ ਨਿਗਮ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40098 posts
  • 0 comments
  • 0 fans