Menu

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜ ‘ਤੇ ਕੇਸ ਦਰਜ, ਇੱਕ ਗ੍ਰਿਫ਼ਤਾਰ

24, ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਦਰਜਾ-4 ਮੁਲਾਜ਼ਮ ਨੂੰ ਵਿਚੋਲਾ ਬਣਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 193, 465, 466, 471, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਤਾਇਨਾਤ ਡਾ: ਸ਼ਸ਼ੀ ਭੂਸ਼ਣ, ਉਸ ਦਾ ਸਹਾਇਕ ਰਾਮ ਪ੍ਰਸਾਦ ਉਰਫ ਛੋਟੂ, ਜੋ ਕਿ ਹਸਪਤਾਲ ਵਿੱਚ ਦਰਜਾ-4 ਮੁਲਾਜ਼ਮ ਹੈ, ਤੋਂ ਇਲਾਵਾ ਤਿੰਨ ਆਮ ਵਿਅਕਤੀ ਰੇਖਾ, ਉਸ ਦਾ ਪਿਤਾ ਸ਼ੰਮੀ ਅਤੇ ਮਾਤਾ ਆਸ਼ਾ, ਸਾਰੇ ਵਾਸੀ ਖਟੀਕ ਮੰਡੀ, ਫ਼ਿਰੋਜ਼ਪੁਰ ਛਾਉਣੀ, ਸ਼ਾਮਲ ਹਨ।
ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਤਰਸੇਮ ਦਾ ਆਪਣੀ ਪਤਨੀ ਰੇਖਾ ਨਾਲ ਝਗੜਾ ਹੋਇਆ ਸੀ, ਜਿਸ ਵਿੱਚ 09.07.2020 ਨੂੰ ਉਸਦੇ ਸਹੁਰਾ ਪਰਿਵਾਰ ਵੱਲੋਂ ਉਸਦੇ ਸੱਜੇ ਹੱਥ ਦੀ ਹੱਡੀ ਅਤੇ ਖੱਬੀ ਲੱਤ ਦੀ ਹੱਡੀ ਤੋੜ ਦਿੱਤੀ ਗਈ ਸੀ। ਇਸ ਸੰਬੰਧੀ ਉਸ ਦੀ ਪਤਨੀ ਰੇਖਾ, ਸੱਸ ਆਸ਼ਾ, ਸਹੁਰਾ ਸ਼ੰਮੀ ਅਤੇ ਸਾਲਾ ਸੋਨੂੰ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੇ ਮਿਤੀ 24.02.2021 ਨੂੰ ਆਪਣੇ ਮੋਬਾਈਲ ਫੋਨ ਦੀ ਐਪਲੀਕੇਸ਼ਨ ਰਾਹੀਂ ਚੈਕ ਕੀਤਾ ਸੀ ਕਿ ਉਸਦੀ ਪਤਨੀ ਰੇਖਾ ਅਤੇ ਉਸਦੇ ਉਕਤ ਪਰਿਵਾਰਕ ਮੈਂਬਰ ਉਕਤ ਦਰਜਾ-4 ਕਰਮਚਾਰੀ ਰਾਮ ਪ੍ਰਸਾਦ ਉਰਫ ਛੋਟੂ ਨੂੰ ਰਿਸ਼ਵਤ ਦੇ ਰਹੇ ਸਨ, ਜਿਸ ਨੇ ਅੱਗੇ  ਡਾ. ਸ਼ਸ਼ੀ ਭੂਸ਼ਣ ਨੂੰ ਉਹ ਰਿਸ਼ਵਤ ਸੌਂਪਣੀ ਸੀ ਤਾਂ ਜੋ ਤਰਸੇਮ (ਸ਼ਿਕਾਇਤਕਰਤਾ) ਉਪਰ ਝੂਠਾ ਤੇ ਫ਼ਰਜ਼ੀ ਕੇਸ ਦਰਜ ਕਰਵਾਕੇ ਉਸਨੂੰ ਉਲਝਾਇਆ ਜਾ ਸਕੇ। ਮੁਲਜ਼ਮ ਛੋਟੂ ਇਸ ਮਾਮਲੇ ਵਿੱਚ ਉਕਤ ਡਾਕਟਰ ਲਈ ਰਿਸ਼ਵਤ ਲੈਣ ਅਤੇ ਉਸਨੂੰ ਅੱਗੇ ਦੇਣ ਲਈ ਗੱਲਬਾਤ ਰਾਹੀਂ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਝੂਠੀ ਐੱਮ.ਐੱਲ.ਆਰ. ਦੇ ਆਧਾਰ ’ਤੇ ਉਕਤ ਤਰਸੇਮ ਅਤੇ ਉਸ ਦੇ ਪਿਤਾ ਰਫੀਕ ਖਿਲਾਫ ਪੁਲਸ ਕੇਸ ਦਰਜ ਕਰਵਾ ਦਿੱਤਾ ਗਿਆ। ਪੜਤਾਲ ਦੌਰਾਨ ਸਿਵਲ ਹਸਪਤਾਲ ਫ਼ਿਰੋਜ਼ਪੁਰ ਤੋਂ ਪ੍ਰਾਪਤ ਰਿਕਾਰਡ ਅਨੁਸਾਰ ਉਕਤ ਐੱਮ.ਐੱਲ.ਆਰ. ਜਾਅਲੀ ਪਾਈ ਗਈ। ਸ਼ਿਕਾਇਤਕਰਤਾ ਨੇ ਰਾਮ ਪ੍ਰਸਾਦ ਛੋਟੂ ਅਤੇ ਡਾ: ਸ਼ਸ਼ੀ ਭੂਸ਼ਣ ਸਮੇਤ ਆਪਣੇ ਸਹੁਰੇ ਪਰਿਵਾਰ ਦੇ ਉਕਤ ਮੈਂਬਰਾਂ ਵਿਰੁੱਧ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਇੱਕ ਸੀਡੀ ਸੌਂਪੀ ਜਿਸ ਵਿੱਚ ਉਕਤ ਮੁਲਜ਼ਮਾਂ ਤੋਂ ਮੋਟੀ ਰਿਸ਼ਵਤ ਲੈ ਕੇ ਜਾਅਲੀ ਮੈਡੀਕਲ ਸਰਟੀਫਿਕੇਟ ਜਾਰੀ ਕਰਨ ਦਾ ਝੂਠ ਸਾਬਤ ਹੋ ਗਿਆ।
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਰੇਂਜ ਫ਼ਿਰੋਜ਼ਪੁਰ ਵੱਲੋਂ ਤਫਤੀਸ਼ ਦੇ ਆਧਾਰ ’ਤੇ ਉਕਤ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਰਮਚਾਰੀ ਰਾਮ ਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਿਊਰੋ ਵੱਲੋਂ ਛਾਪੇਮਾਰੀ ਜਾਰੀ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans