28, ਜਨਵਰੀ- ਪਟਨਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਜੋ ਕਿ ਜਨਤਾ ਦਲ (ਯੂ) ਦੇ ਪ੍ਰਧਾਨ ਵੀ ਹਨ, ਉਨ੍ਹਾਂ ਨੇ ਅੱਜ ਰਾਜ ਭਵਨ ‘ਚ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।