Menu

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

31, ਜਨਵਰੀ – ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਮਸਲਿਆਂ ਬਾਰੇ ਚਰਚਾ ਕੀਤੀ।ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਓਵਰਏਜ਼ ਬੇਰੁਜ਼ਗਾਰ ਯੂਨੀਅਨ, ਅਨਏਡਿਡ ਸਟਾਫ਼ ਫ਼ਰੰਟ, ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਦਫ਼ਤਰੀ ਕਰਮਚਾਰੀ ਯੂਨੀਅਨਾਂ ਦੇ ਆਗੂਆਂ ਨਾਲ ਵੱਖ-ਵੱਖ ਤੌਰ ‘ਤੇ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਗਿਆ। ਇਸ ਦੌਰਾਨ ਇੰਨ੍ਹਾਂ ਆਗੂਆਂ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਆਪਣੇ ਮੰਗ-ਪੱਤਰ ਵੀ ਸੌਂਪੇ ਗਏ।
ਇਸ ਮੌਕੇ ਕੈਬਨਿਟ ਸਬ-ਕਮੇਟੀ ਵੱਲੋਂ ਯੂਨੀਅਨਾਂ ਵੱਲੋਂ ਪੇਸ਼ ਮੰਗ-ਪੱਤਰਾਂ ਵਿੱਚ ਸ਼ਾਮਿਲ ਨੁਕਤਿਆਂ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਪੜਾਅਵਾਰ ਚਰਚਾ ਕੀਤੀ। ਕੈਬਨਿਟ ਸਬ-ਕਮੇਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਹੱਲ ਲਈ ਉਨ੍ਹਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਢੁਕਵੇਂ ਹੱਲ ਕੱਢੇ ਜਾ ਸਕਣ।
ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਯੂਨੀਅਨ ਦੀਆਂ ਮੰਗਾਂ ਸੰਬੰਧੀ ਦੂਸਰੇ ਰਾਜਾਂ ਵੱਲੋਂ ਅਪਣਾਈ ਗਈ ਪਹੁੰਚ ਦਾ ਅਧਿਅਨ ਕੀਤਾ ਜਾਵੇ।
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਗੌਰੀ ਪਰਾਸ਼ਰ ਜੋਸ਼ੀ ਅਤੇ ਯੂਨੀਅਨ ਆਗੂਆਂ ਵਿੱਚ ਰਮਨ ਕੁਮਾਰ ਮਲੋਟ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਨਿਰਭੈਅ ਸਿੰਘ ਜਹਾਂਗੀਰ, ਗੁਰਵਿੰਦਰ ਸਿੰਘ ਗਿੱਲ, ਜਸਵੀਰ ਕੌਰ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੁਖਚੈਨ ਸਿੰਘ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans