Menu

ਅਪਰਾਧੀਆਂ ਨੂੰ ਜੇਲ੍ਹਾਂ ਵਿੱਚ ਤਾੜਨ ਦੀ ਬਜਾਏ ਸੁਧਾਰਨ ‘ਤੇ ਦਿੱਤਾ ਜਾਵੇ ਜ਼ੋਰ 

ਪੁਲਿਸ ਨੂੰ ਪੁਰਾਣੇ ਪੈਂਡਿੰਗ ਪਏ ਸਿਵਲ ਕੇਸਾਂ ਦੇ ਤੁਰੰਤ ਨਿਪਟਾਰੇ ਕਰਨ ਦੇ ਹੁਕਮ ਜਾਰੀ
ਫ਼ਰੀਦਕੋਟ, 1 ਫਰਵਰੀ (ਜਗਦੀਪ ਸਿੰਘ ਗਿੱਲ) : ਅਪਰਾਧੀਆਂ ਨੂੰ ਜੇਲ੍ਹਾਂ ਵਿੱਚ ਤਾੜਨ ਦੀ ਬਜਾਏ ਸੁਧਾਰਨ ਵੱਲ ਵਧੇਰੇ ਜ਼ੋਰ ਦੇਣ ਦੀ ਪੁਰਜ਼ੋਰ ਵਕਾਲਤ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਵਜੋਤ ਕੌਰ ਨੇ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਨੂੰ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੇ ਕੇਸਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕਰਨ ਦੇ ਹੁਕਮ ਜਾਰੀ ਕੀਤੇ। ਇਸ ਤੋਂ ਇਲਾਵਾ ਸੈਸ਼ਨ ਜੱਜ ਨੇ ਜ਼ਿਲ੍ਹਾ ਲਿਟੀਗੇਸ਼ਨ ਕਮੇਟੀ, ਯੂ.ਟੀ.ਆਰ.ਸੀ., (ਅੰਡਰ ਟਰਾਇਲ ਰਿਵਿਊ ਕਮੇਟੀ) ਅਤੇ ਫ਼ਰੀਦਕੋਟ ਜੇਲ੍ਹ ਵਿਖੇ ਲੋੜ ਤੋਂ ਵੱਧ ਕੈਦੀਆਂ ਦੀ ਤਾਦਾਦ ਸੰਬੰਧੀ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲੰਬਿਤ ਪਏ ਕੇਸਾਂ ਨੂੰ ਹਰ ਹਾਲਤ ਵਿੱਚ ਜਲਦ ਤੋਂ ਜਲਦ ਨਿਪਟਾਉਣ ਸੰਬੰਧੀ ਕਾਰਵਾਈ ਦੀ ਰਿਪੋਰਟ ਪੁਲਿਸ ਵੱਲੋਂ ਕੋਰਟ ਨੂੰ ਸੌਂਪੀ ਜਾਵੇ। ਜ਼ਿਲ੍ਹੇ ਦੇ ਐਸ.ਐਸ.ਪੀ ਹਰਜੀਤ ਸਿੰਘ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਇਸ ਗੱਲ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤੀ ਕਿ ਕੁਝ ਅਜਿਹੇ ਸਿਵਲ ਕੇਸ (ਪੈਸੇ ਦਾ ਲੈਣ-ਦੇਣ ਅਤੇ ਚੈਕ ਬਾਊਂਸ) ਪਿਛਲੇ ਕਾਫੀ ਸਮੇਂ ਤੋਂ ਲਟਕ ਰਹੇ ਹਨ ਜਿਨ੍ਹਾਂ ਦਾ ਤੁਰੰਤ ਨਿਪਟਾਰਾ ਹੋ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਇਹ ਵੀ ਆਖਿਆ ਕਿ ਪੁਲਿਸ ਵੱਲੋਂ ਅਪਰਾਧੀਆਂ ਦੀ ਧੜ-ਪਕੜ ਕਰਨ ਵਿੱਚ ਕਿਸੇ ਵੀ ਕਿਸਮ ਦੀ ਆਨਾ-ਕਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਗੱਲ ਵੀ ਜੋਰ ਦੇ ਕੇ ਆਖੀ ਕਿ ਜਿਨ੍ਹਾਂ ਕੈਦੀਆਂ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ ਉਨ੍ਹਾਂ ਦੇ ਅਜਿਹੇ ਕੇਸਾਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਪੁਲਿਸ ਪਾਸੋਂ ਬੱਚੀਆਂ ਅਤੇ ਨੌਜਵਾਨ ਲੜਕੀਆਂ ਨਾਲ ਕੀਤੇ ਜਾ ਰਹੇ ਸੋਸ਼ਣ ਸੰਬੰਧੀ ਕੇਸਾਂ ਦੀ ਹੋਰ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ ਨੂੰ ਮੁੱਖ ਰੱਖਦਿਆਂ ਕਿਹਾ ਕਿ ਅਜਿਹੇ ਕੇਸਾਂ ਵਿੱਚ ਲੜਕੀ ਅਤੇ ਉਸ ਦੇ ਘਰਦਿਆਂ ਦੀ ਐਫ.ਆਈ.ਆਰ ਕੱਟਣ ਵੇਲੇ ਅਤੇ ਮੈਡੀਕਲ ਕਰਵਾਉਣ ਸਮੇਂ ਖਾਸ ਖਿਆਲ ਰੱਖਿਆ ਜਾਵੇ ਅਤੇ ਕੌਂਸਲਿੰਗ ਵੀ ਕੀਤੀ ਜਾਵੇ। ਇਸ ਮੌਕੇ ਐਸ.ਡੀ.ਐਮ. ਫ਼ਰੀਦਕੋਟ  ਵਰੁਣ ਕੁਮਾਰ ਅਤੇ ਐਸ.ਪੀ.ਐਚ ਜਸਮੀਤ ਸਿੰਘ ਤੋਂ ਇਲਾਵਾ  ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ,  ਲਵਦੀਪ ਹੁੰਦਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਰੀਦਕੋਟ, ਬਾਰ ਐਸੋਸੀਏਸ਼ਨ ਫ਼ਰੀਦਕੋਟ ਤੋਂ ਸਕੱਤਰ  ਜਤਿੰਦਰ ਬਾਂਸਲ,  ਰਾਜੀਵ ਅਰੋੜਾ ਸੁਪਰਡੰਟ ਕੇਂਦਰੀ ਜੇਲ੍ਹ, ਮੈਂਬਰ ਡਾਕਟਰ ਮਧੂ ਗੋਇਲ ਅਤੇ ਡੀ.ਪੀ.ਆਰ.ਓ.  ਗੁਰਦੀਪ ਸਿੰਘ ਮਾਨ ਵੀ ਹਾਜ਼ਰ ਸਨ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans