Menu

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

1, ਫਰਵਰੀ : ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ 1.61 ਕਰੋੜ ਰੁਪਏ, ਐਸ.ਬੀ.ਐਸ ਨਗਰ 1.54 ਕਰੋੜ ਰੁਪਏ, ਮੋਗਾ ਨੂੰ 1.62 ਕਰੋੜ ਰੁਪਏ, ਮਾਨਸਾ ਨੂੰ 1.64 ਕਰੋੜ ਰੁਪਏ, ਪਟਿਆਲਾ ਨੂੰ 3.70 ਕਰੋੜ ਰੁਪਏ, ਸੰਗਰੂਰ ਨੂੰ 36.96 ਲੱਖ ਰੁਪਏ, ਕਪੂਰਥਲਾ ਨੂੰ 1.63 ਕਰੋੜ ਰੁਪਏ, ਜਲੰਧਰ ਨੂੰ 3.08 ਕਰੋੜ ਰੁਪਏ, ਹੁਸ਼ਿਆਰਪੁਰ 4.01 ਕਰੋੜ ਰੁਪਏ, ਫਿਰੋਜਪੁਰ ਨੂੰ 2.18 ਕਰੋੜ ਰੁਪਏ, ਫਾਜ਼ਿਲਕਾ ਨੂੰ 1.71 ਕਰੋੜ ਰੁਪਏ, ਫਤਹਿਗੜ੍ਹ ਸਾਹਿਬ 1.32 ਕਰੋੜ ਰੁਪਏ, ਫਰੀਦਕੋਟ 97.32 ਲੱਖ, ਬਠਿੰਡਾ ਨੂੰ 1.73 ਕਰੋੜ ਰੁਪਏ, ਬਰਨਾਲਾ ਨੂੰ 1.33 ਕਰੋੜ ਰੁਪਏ, ਅੰਮ੍ਰਿਤਸਰ ਨੂੰ 3.31 ਕਰੋੜ ਰੁਪਏ, ਲੁਧਿਆਣਾ ਨੂੰ 4.71 ਕਰੋੜ ਰੁਪਏ, ਰੂਪਨਗਰ  ਨੂੰ 1.76 ਕਰੋੜ ਰੁਪਏ, ਐਸ.ਏ.ਐਸ ਨਗਰ ਨੂੰ 1.22 ਕਰੋੜ ਰੁਪਏ, ਗੁਰਦਾਸਪੁਰ ਨੂੰ 3.58 ਕਰੋੜ ਰੁਪਏ ਜ਼ਾਰੀ ਕੀਤੇ ਗਏ ਹਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans