Menu

ਸੰਗਰੂਰ ਧਰਨੇ ‘ਤੇ ਜਾ ਰਹੇ ਸਨ ਸਾਬਕਾ CM ਚੰਨੀ ਨੂੰ ਪੁਲਿਸ ਨੇ ਘਰ ‘ਚ ਹੀ ਕੀਤਾ ਨਜ਼ਰਬੰਦ

3 ਜਨਵਰੀ 2024-ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਨੂੰ ਪੁਲਿਸ ਨੇ ਮੋਰਿੰਡਾ ‘ਚ ਰੋਕ ਲਿਆ ਕੇ ਉਨ੍ਹਾਂ ਦੀ ਰਿਹਾਇਸ਼ ਵਿਖੇ ਨਜ਼ਰਬੰਦ ਕਰ ਦਿੱਤਾ। ਚਰਨਜੀਤ ਸਿੰਘ ਚੰਨੀ ਸੰਗਰੂਰ ‘ਚ ਭਾਨਾ ਸਿੱਧੂ ਦੀ ਰਿਹਾਈ ਲਈ ਧਰਨੇ ‘ਚ ਸ਼ਾਮਲ ਹੋਣ ਜਾ ਰਹੇ ਸਨ। ਪੁਲਿਸ ਅਧਿਕਾਰੀਆਂ ਨੇ ਚੰਨੀ ਨੂੰ ਰਵਾਨਾ ਹੁੰਦੇ ਸਮੇਂ ਰੋਕ ਲਿਆ ਤੇ ਸੰਗਰੂਰ ਨਾ ਜਾਣ ਦੀ ਅਪੀਲ ਕੀਤੀ।

ਸੋਸ਼ਲ ਮੀਡੀਆ ‘ਤੇ ਲਾਈਵ ਹੁੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਤੇ ਸੰਗਰੂਰ ਨਾ ਜਾਣ ਦੀ ਕੀਤੀ ਗਈ ਅਪੀਲ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਉਹ ਕੋਈ ਗੈਰ-ਸੰਵਿਧਾਨਕ ਕੰਮ ਨਹੀਂ ਕਰਨ ਜਾ ਰਹੇ ਹਨ। ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਡੀਐਸਪੀ ਅਤੇ ਐਸਐਚਓ ਮੋਰਿੰਡਾ ਸਵੇਰੇ ਤੜਕੇ ਹੀ ਘਰ ਆਏ ਤੇ ਮੇਰੇ ਬਾਹਰ ਜਾਣ ਤੋਂ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਘਰ ‘ਚ ਨਜ਼ਰਬੰਦ ਕੀਤਾ ਗਿਆ ਕਿ ਹੈ ਤਾਂ ਕਿ ਮੈਂ ਘਰੋਂ ਬਾਹਰ ਨਾਲ ਜਾ ਸਕਾਂ।

ਚੰਨੀ ਨੇ ਕਿਹਾ ਕਿ ਪੰਜਾਬ ‘ਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋ ਗਏ ਹਨ। ਜੇਕਰ ਸਾਬਕਾ ਮੁੱਖ ਮੰਤਰੀ ਨਾਲ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਇਹ ਦੱਸਣ ਦੀ ਲੋੜ ਨਹੀਂ ਕਿ ਆਮ ਲੋਕਾਂ ਨਾਲ ਕੀ ਕੀਤਾ ਜਾ ਰਿਹਾ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40287 posts
  • 0 comments
  • 0 fans