Menu

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਸਿਵੀਆਂ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਫ਼ਰੀਦਕੋਟ, 4 ਫ਼ਰਵਰੀ (ਜਗਦੀਪ ਸਿੰਘ ਗਿੱਲ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 15 ਜਨਵਰੀ ਤੋਂ 14 ਫ਼ਰਵਰੀ, 2024 ਤੱਕ ਖਾਸ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਸਿਵੀਆਂ ਵਿਖੇ ਗਗਨਦੀਪ ਸਿੰਘ ਡੀ.ਪੀ.ਈ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ ਸੰਬੰਧੀ ਵੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੜਕ ਉੱਪਰ ਥੋੜੀ ਜਿਹੀ ਲਾਪਰਵਾਹੀ ਨਾਲ ਕਈ ਵਾਰ ਬਹੁਤੀ ਗਿਣਤੀ ਵਿੱਚ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਾਨੂੰ ਸਾਰਿਆਂ ਨੂੰ ਇਨ੍ਹਾਂ ਨਿਯਮਾਂ ਦੀ ਬੜੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਵਹੀਕਲ ਚਲਾਉਣ ਸਮੇਂ ਆਪਣੀ ਤੇ ਦੂਸਰਿਆਂ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਸਾਡਾ ਮੁੱਢਲਾ ਫਰਜ਼ ਹੈ। ਇਸ ਮੌਕੇ ਵਿਮਲ ਕੁਮਾਰ ਹੈਡ ਮਾਸਟਰ ਸਰਕਾਰੀ ਹਾਈ ਸਕੂਲ ਸਿਵੀਆਂ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

 

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans