Menu

ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

5, ਫਰਵਰੀ : ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਵਿਦੇਸ਼ ਅਧਾਰਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕਰਕੇ ਚੰਡੀਗੜ੍ਹ ਗੋਲੀ ਕਾਂਡ ਦੇ ਸਨਸਨੀਖੇਜ਼ ਕੇਸ ਦੀ ਗੁੱਥੀ ਸੁਲਝਾ ਦਿੱਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ ਵਾਸੀ ਕਲੋਲੀ, ਬਨੂੜ, ਕਮਲਪ੍ਰੀਤ ਸਿੰਘ ਵਾਸੀ ਦੇਵੀਨਗਰ ਅਬਰਾਵਾਂ, ਬਨੂੜ ਅਤੇ ਪ੍ਰੇਮ ਸਿੰਘ ਵਾਸੀ ਅਮਰਾਲਾ, ਡੇਰਾਬਸੀ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਕਈ ਅਪਰਾਧਿਕ ਮਾਮਲੇ ਦਰਜ ਹਨ।
ਜਾਣਕਾਰੀ ਮੁਤਾਬਕ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਇਕ ਵਪਾਰੀ ਦੇ ਘਰ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ ਅਤੇ ਪੁਲਿਸ ਟੀਮਾਂ ਨੇ ਗੋਰਖਪੁਰ ਪੁਲਿਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਵਪਾਰੀ ਦੇ ਘਰ ਗੋਲੀਆਂ ਚਲਾਈਆਂ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾ ਕੇ ਆਪਣੇ ਘਰ ਲੈ ਗਿਆ।
ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਤਿੰਨੇ ਦੋਸ਼ੀ 27 ਜਨਵਰੀ ਨੂੰ ਬਿਹਾਰ ਭੱਜ ਗਏ ਅਤੇ ਗੋਲਡੀ ਬਰਾੜ ਵੱਲੋਂ ਬਿਹਾਰ ਦੇ ਪਿੰਡ ਛਿਤੌਲੀ ਵਿਖੇ ਦੱਸੇ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ। ਉਨ੍ਹਾਂ ਅੱਗੇ ਦੱਸਿਆ ਕਿ 4 ਫਰਵਰੀ ਦੀ ਸਵੇਰ ਨੂੰ, ਉਨ੍ਹਾਂ ਨੇ ਕਿਸੇ ਨਵੀਂ ਜਗ੍ਹਾ ‘ਤੇ ਜਾਣ ਲਈ ਛੁਪਣਗਾਹ ਨੂੰ ਛੱਡ ਦਿੱਤਾ। ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਸਲਾ ਅਤੇ ਗੋਲੀਸਿੱਕਾ ਬਰਾਮਦ ਹੋਣ ਦੀ ਉਮੀਦ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans