Menu

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

8, ਫਰਵਰੀ : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ। ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ।
ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ ‘ਤੇ ਧਿਆਨ ਦੇਣ ਲਈ ਵੀ ਕਿਹਾ।
ਉਨ੍ਹਾਂ ਦੱਸਿਆ ਕਿ  ਪੰਜਾਬ ਸਰਕਾਰ ਨੌਜਵਾਨਾਂ ਦੀ ਰੋਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ  ਜਸਪ੍ਰੀਤ ਤਲਵਾੜ, ਡਾਇਰੈਕਟਰ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ  ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐਮ.ਈ.ਪੀ.ਐਸ.ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ.ਐੱਫ.ਐੱਸ.ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ.ਟੀ.-ਆਈ.ਟੀ.ਈ.ਐਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐਮ.ਐਸ.ਐਮ.ਈ. ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ…

ਨਵੀਂ ਦਿੱਲੀ, 9 ਮਈ 2024-ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ…

ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ…

ਚੰਡੀਗੜ੍ਹ, 9 ਮਈ 2024: ਪੰਜਾਬ ਤੇ ਹਰਿਆਣਾ…

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40235 posts
  • 0 comments
  • 0 fans