Menu

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

9, ਫਰਵਰੀ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਗਰੀਨ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਇਸ ਸਾਲ ਦੇ ਅੰਤ ਤੱਕ ਲਗਭਗ 79 ਟਨ ਪ੍ਰਤੀ ਦਿਨ (ਟੀ.ਪੀ.ਡੀ.) ਦੀ ਕੁੱਲ ਸਮਰੱਥਾ ਵਾਲੇ ਸੱਤ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸ਼ੁਰੂ ਕਰ ਦਿੱਤੇ ਜਾਣਗੇ।
ਅਮਨ ਅਰੋੜਾ ਇੱਥੇ ਆਪਣੇ ਦਫ਼ਤਰ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਰਵੀ ਭਗਤ ਨਾਲ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕਰ ਰਹੇ ਸਨ।  ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੱਤ ਪ੍ਰਾਜੈਕਟਾਂ ਵਿੱਚ ਸਾਲਾਨਾ 2.72 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਹੋਵੇਗੀ। ਇਸ ਤੋਂ ਇਲਾਵਾ 85 ਟੀ.ਪੀ.ਡੀ. ਤੋਂ ਵੱਧ ਸਮਰੱਥਾ ਵਾਲੇ ਚਾਰ ਸੀ.ਬੀ.ਜੀ. ਪ੍ਰਾਜੈਕਟ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਲਈ ਲਗਭਗ 1.70 ਲੱਖ ਟਨ ਪਰਾਲੀ ਇਕੱਤਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਤੋਂ ਇਲਾਵਾ ਪੰਜਾਬ ਨੂੰ ਕੁਦਰਤੀ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਦੇਣ ਵਿੱਚ ਸਹਾਈ ਸਿੱਧ ਹੋਣਗੇ।
ਰਵੀ ਭਗਤ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ 101 ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕੀਤਾ ਗਿਆ ਅਤੇ ਪੇਡਾ ਵੱਲੋਂ ਇਸ ਸਾਲ 897 ਹੋਰ ਸਰਕਾਰੀ ਇਮਾਰਤਾਂ ਨੂੰ ਸੋਲਰ ਪੈਨਲਾਂ ਨਾਲ ਲੈਸ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸੁਖਜੀਤ ਪਾਲ ਸਿੰਘ, ਪੇਡਾ ਦੇ ਡਾਇਰੈਕਟਰ ਐਮ.ਪੀ.ਸਿੰਘ, ਜੁਆਇੰਟ ਡਾਇਰੈਕਟਰ ਰਾਜੇਸ਼ ਬਾਂਸਲ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans