Menu

ਮੁੱਖ ਮੰਤਰੀ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

9, ਫਰਵਰੀ – ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ  (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।
ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans