Menu

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

9, ਫਰਵਰੀ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸੰਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।
ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਅਤੇ ਅਮਰਜੀਤ ਸਿੰਘ ਭੁੱਲਰ  ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans