Menu

“ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ”

ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆ ਦਾ ਫ਼ਰਜ : ਗੁਰਮੀਤ ਖੁੱਡੀਆਂ

  • ਕੌਮ ਹਮੇਸ਼ਾ ਜਿਊਂਦੀ ਹੁੰਦੀ ਹੈ, ਜੋ ਆਪਣੇ ਵਿਰਸੇ ਨੂੰ ਸੰਭਾਲਦੀ ਹੈ : ਜਗਰੂਪ ਸਿੰਘ ਗਿੱਲ
  • ਪ੍ਰਮੁੱਖ ਸਖਸ਼ੀਅਤਾਂ ਵਲੋਂ ਵਿਰਾਸਤੀ ਕਾਫ਼ਲੇ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਬਠਿੰਡਾ, 9 ਫ਼ਰਵਰੀ (ਨਵਰੀਤ ਚੌਧਰੀ) : ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 17ਵੇਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਰਾਸਤੀ ਮੇਲੇ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਚੇਅਰਮੈਨ ਅਮ੍ਰਿੰਤਲਾਲ ਅਗਰਵਾਲ, ਚੇਅਰਮੈਨ ਜਤਿੰਦਰ ਭੱਲਾ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ  ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ ਆਦਿ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਸਾਰੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਇਹ ਇੱਕ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਿੱਥੋ ਤੱਕ ਵੀ ਅੱਜ ਅਸੀਂ ਪਹੁੰਚੇ ਹਾਂ ਇਸ ਸਭ ਸਾਡੀ ਵਿਰਾਸਤ ਦੇ ਸਦਕਾ ਹੀ ਹੈ।

          ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ। ਇਹ ਮੇਲਾ ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣ ਚ ਸਹਾਈ ਸਿੱਧ ਵੀ ਹੋਵੇਗਾ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਕੀਤੇ ਗਏ ਇਸ 17ਵੇਂ ਵਿਰਾਸਤੀ ਮੇਲੇ ਦੀ ਸ਼ਲਾਘਾ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਮੇਲਾ 11 ਫ਼ਰਵਰੀ ਤੱਕ ਚੱਲੇਗਾ।

          ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਹ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲੇ ਦਾ ਆਗਾਜ਼ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਦੁਆਰਾ ਅੱਜ ਇੱਥੇ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਇਆ। ਇਸ ਵਿਰਾਸਤੀ ਕਾਫ਼ਲੇ ‘ਚ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਇਸ ਤੋਂ ਇਲਾਵਾ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੇ ਪੇਸ਼ਕਾਰੀਆਂ ਦੌਰਾਨ ਭਾਰੀ ਗਿਣਤੀ ਵਿੱਚ ਟ੍ਰੈਕਟਰ, ਟਰਾਲੀਆਂ, ਸਿੰਗਾਰੇ ਹੋਏ ਰਥ ਤੇ ਊਠ, ਪੁਰਾਣੇ ਸਮੇਂ ਵਾਲੀਆਂ ਤਿਆਰ ਕਰਵਾਈਆਂ ਜੀਪਾਂ, ਊਠ ਗੱਡੀਆਂ, ਮੋਟਰ ਸਾਈਕਲ ਤੋਂ ਇਲਾਵਾ ਪੁਰਾਣਾ ਸੱਭਿਆਚਾਰ ਦਰਸਾਉਂਦੇ ਪਹਿਰਾਵੇ ਵਿੱਚ ਸ਼ਾਮਲ ਬਜ਼ੁਰਗ, ਗੱਭਰੂਆਂ ਦੀਆਂ ਭੰਗੜਾ ਅਤੇ ਮੁਟਿਆਰਾਂ ਵੱਲੋਂ ਗਿੱਧੇ ਦੀਆਂ ਟੀਮਾਂ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ।

ਇਹ ਵਿਰਾਸਤੀ ਕਾਫ਼ਲਾ ਸਰਕਾਰੀ ਰਾਜਿੰਦਰਾ ਕਾਲਜ, ਬੱਸ ਸਟੈਂਡ, ਮਹਿਣਾ ਚੌਂਕ, ਆਰੀਆ ਸਮਾਜ ਚੌਂਕ, ਮਾਲ ਰੋਡ, ਗੋਲ ਡਿੱਗੀ, ਏ.ਸੀ.ਮਾਰਕੀਟ, ਸ੍ਰੀ ਹਨੂੰਮਾਨ ਚੌਂਕ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਸਮਾਪਤ ਹੋਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਨੁਮਾਇੰਦੇ ਰਾਮ ਪ੍ਰਕਾਸ਼ ਜਿੰਦਲ,  ਬਲਦੇਵ ਸਿੰਘ ਚਹਿਲ,  ਗੁਰਅਵਤਾਰ ਸਿੰਘ ਗੋਗੀ, ਗੁਰਮੀਤ ਸਿੰਘ ਸਿੱਧੂ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

BJP ਦੀ ਦੂਜੀ ਵੱਡੀ ਰੈਲੀ ਚੰਡੀਗੜ੍ਹ ਆਉਣਗੇ…

ਚੰਡੀਗੜ੍ਹ, 16 ਮਈ 2024- ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ…

ਝਾਰਖੰਡ ਦੇ ਮੰਤਰੀ ਆਲਮਗੀਰ ਆਲਮ…

16 ਮਈ 2024-: ਝਾਰਖੰਡ ਦੇ ਮੰਤਰੀ ਆਲਮਗੀਰ…

NCW ਨੇ ਕੇਜਰੀਵਾਲ ਦੇ PA…

16 ਮਈ 2024: ‘ਆਪ’ ਦੀ ਰਾਜ ਸਭਾ…

ਨਰਿੰਦਰ ਮੋਦੀ ਆਪਣੇ ਲਈ ਨਹੀਂ…

 ਨਵੀਂ ਦਿੱਲੀ । 16 ਮਈ – ਦਿੱਲੀ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40401 posts
  • 0 comments
  • 0 fans