Menu

ਡਾ.ਬਲਜੀਤ ਕੌਰ ਨੇ ਕੇਂਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

ਚੰਡੀਗੜ੍ਹ 10 ਫਰਵਰੀ2024:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।ਕੇਂਦਰੀ ਮੰਤਰੀ ਦੇ ਇੱਕ ਦਿਨਾਂ ਫਰੀਦਕੋਟ ਦੌਰੇ ਦੌਰਾਨ ਇਹ ਮੀਟਿੰਗ ਹੋਈ  ਜੋ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਦੇ ਪ੍ਰਭਾਵੀ ਕੰਮਕਾਜ ਸਬੰਧੀ ਵੱਖ-ਵੱਖ  ਮੁੱਦਿਆਂ ‘ਤੇ ਕੇਂਦਰਿਤ ਰਹੀ। ਅਠਾਵਲੇ ਨਾਲ ਗੱਲਬਾਤ ਦੌਰਾਨ ਡਾ. ਬਲਜੀਤ ਕੌਰ ਨੇ ਬਾਬੂ ਜਗਜੀਵਨ ਰਾਮ ਯੋਜਨਾ  ਅਧੀਨ ਹੋਸਟਲਾਂ ਦੀ ਉਸਾਰੀ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਫੰਡਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਨੁਸੂਚਿਤ ਜਾਤੀਆਂ ਦੀ ਭਲਾਈ ਦੇ ਉਦੇਸ਼ ਨਾਲ ਪਹਿਲਕਦਮੀਆਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਤਹਿਤ ਅਲਾਟਮੈਂਟ ਵਧਾਉਣ ਦੀ ਵੀ ਵਕਾਲਤ ਕੀਤੀ।
 ਇਸ ਤੋਂ ਇਲਾਵਾ ਡਾ. ਬਲਜੀਤ ਕੌਰ ਨੇ ਗਰੀਬ ਬੱਚਿਆਂ ਲਈ ਰਿਹਾਇਸ਼ੀ ਸਕੂਲ ਸਥਾਪਤ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖਿਆ ਦੇ ਮੌਕਿਆਂ ਦੀ ਸਹੂਲਤ ਲਈ ਹੋਰ ਫੰਡਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।  ਇਸ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੀ ਸਕੀਮ ਫਾਰ ਇੰਮਪਲੀਟੇਸ਼ਨ ਆਫ ਪਰਸਨਜ਼ ਵਿਦ ਡਿਸਬਿਲਟੀ  ਐਕਟ (ਸਿਪਡਾ ਸਕੀਮ) ਤਹਿਤ ਫੰਡਾਂ ਨੂੰ ਵਧਾਉਣ ਦੀ ਮੰਗ ਕੀਤੀ ਗਈ ਅਤੇ ਦਿੱਤੀਆਂ ਗਰਾਂਟਾਂ ਦੀ ਵਰਤੋਂ ਲਈ ਸਮਾਂ ਸੀਮਾ ਵਧਾਉਣ ਬਾਰੇ ਵੀ ਚਰਚਾ ਹੋਈ। ਡਾ. ਬਲਜੀਤ ਕੌਰ ਨੇ ਹੋਸਟਲ ਪ੍ਰਵਾਨਗੀਆਂ, ਆਦਰਸ਼ ਗ੍ਰਾਮ ਯੋਜਨਾ ਲਈ ਫੰਡਾਂ ਦੀ ਮੰਗ ਅਤੇ ਐਸ.ਸੀ ਕਾਰਪੋਰੇਸ਼ਨ ਕੇਂਦਰੀ ਹਿੱਸਾ ਨਾਲ ਸਬੰਧਤ ਮੰਗਾਂ ਵੱਲ ਅਠਾਵਲੇ ਦਾ ਧਿਆਨ ਦਿਵਾਉਦਿਆਂ ਇਨ੍ਹਾਂ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਦੀ ਵੀ ਪੁਰਜ਼ੋਰ ਸਿਫਾਰਿਸ਼ ਕੀਤੀ ।ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸਮਾਜਿਕ  ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਚਾਚੇ ਨੇ 7 ਸਾਲਾ ਮਸੂਮ ਭਤੀਜੀ ਦਾ…

2 ਮਾਰਚ 2024: ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ…

ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ…

ਛੱਤੀਸਗੜ੍ਹ 2 ਮਾਰਚ 2024 : ਛੱਤੀਸਗੜ੍ਹ ‘ਚ…

ਸ਼ਾਨਨ ਪਾਵਰ ਪ੍ਰੋਜੈਕਟ ਦੀ ਲੀਜ਼…

ਚੰਡੀਗੜ੍ਹ, 2 ਮਾਰਚ 2024 – ਸ਼ਾਨਨ ਪਾਵਰ…

ਗੌਤਮ ਗੰਭੀਰ ਵੱਲੋਂ ਰਾਜਨੀਤੀ ਤੋਂ…

ਨਵੀਂ ਦਿੱਲੀ, 2 ਮਾਰਚ 2024: ਸਾਬਕਾ ਕ੍ਰਿਕਟਰ…

Listen Live

Subscription Radio Punjab Today

6 ਮੰਜ਼ਿਲਾ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ,…

ਢਾਕਾ 1 ਮਾਰਚ 2024 – ਢਾਕਾ – ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਬੈਲੀ ਰੋਡ ਸਥਿਤ ਇਕ 6 ਮੰਜ਼ਿਲਾ ਰੈਸਟੋਰੈਂਟ ‘ਚ…

ਭਿਆਨਕ ਹਾਦਸਾ: ਪੁਲ ਤੋਂ ਹੇਠਾਂ…

28 ਫਰਵਰੀ 2024: ਅਫਰੀਕੀ ਦੇਸ਼ ਮਾਲੀ ‘ਚ…

ਅਮਰੀਕਾ ‘ਚ ਅਣਪਛਾਤਿਆਂ ਨੇ ਗੋ.ਲੀਆਂ…

ਨਿਊਯਾਰਕ, 26 ਫਰਵਰੀ 2024 – ਬੀਤੇ ਦਿਨ…

ਯੂਕੇ ਦੀ ਸੰਸਦ ‘ਚ ਸਿੱਖ…

ਲੰਡਨ: 23 ਫਰਵਰੀ 2024- ਭਾਰਤ ਵਿਚ ਇੱਕ…

Our Facebook

Social Counter

  • 38861 posts
  • 0 comments
  • 0 fans