Menu

ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ 

11, ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਲੰਧਰ ਦੀ ਛੋਟੀ ਬਰਾਦਰੀ ਨਜਦੀਕ ਸਥਿਤ ਕੈਂਬਰਿਜ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ। ਜਿਸ ‘ਤੇ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਬਰਿਜ ਸਕੂਲ, ਜਲੰਧਰ ਨੂੰ ਇਸ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਯਤਨਸ਼ੀਲ ਹੈ ਅਤੇ ਕਿਸੇ ਵੱਲੋਂ ਵੀ ਪੰਜਾਬੀ ਭਾਸ਼ਾ ਦਾ ਕੀਤਾ ਜਾਣ ਵਾਲਾ ਅਨਾਦਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਸੂਬੇ ਦੇ ਕਾਨੂੰਨੀ ਅਤੇ ਵਿਧਾਨਕ ਕਾਰ ਵਿਹਾਰ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਤੇ ਪੰਜਾਬੀ ਅਤੇ ਹੋਰ ਭਾਸ਼ਾਵਾਂ ਦੀ ਸਿੱਖਿਆ ਦੇ ਪੰਜਾਬ ਐਕਟ-2008 ਅਨੁਸਾਰ ਸੂਬੇ ਦੇ ਹਰ ਸਕੂਲ ਲਈ ਪੰਜਾਬੀ ਵਿਸ਼ੇ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਜਰੂਰੀ ਕੀਤਾ ਗਿਆ ਹੈ ਪਰ ਸੂਬੇ ਦੇ ਕੁਝ ਨਿੱਜੀ ਸਕੂਲਾਂ ਵੱਲੋਂ ਇਸ ਐਕਟ ਦੀ ਉਲੰਘਣਾ ਕੀਤੇ ਜਾਣ ਦੀ ਅਕਸਰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ।
ਉਨ੍ਹਾਂ ਪੰਜਾਬ ਰਾਜ ਦੇ ਸਮੂਹ ਨਿੱਜੀ ਸਕੂਲਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਪੜਾਉਣਾ ਯਕੀਨੀ ਬਣਾਇਆ ਜਾਵੇ।  ਇਸ ਦੇ ਨਾਲ ਹੀ ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿੱਜੀ ਸਕੂਲਾਂ ਦੀ ਚੈਂਕਿੰਗ ਕਰਕੇ ਉਨ੍ਹਾਂ ਸਕੂਲਾਂ ਦੀ ਪਹਿਚਾਣ ਕੀਤੀ ਜਾਵੇ ਜਿਹਨਾਂ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜ੍ਹਾਇਆ ਜਾ ਰਿਹਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ…

ਨਵੀਂ ਦਿੱਲੀ, 20 ਮਈ 2024 : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਏਸੀ ਦੇ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ…

 ਨਵੀਂ ਦਿੱਲੀ , 18 ਮਈ- ਦਿੱਲੀ ਦੇ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40472 posts
  • 0 comments
  • 0 fans